ਸੋਨੀਆ ਨੇ PM ਮੋਦੀ ਨੂੰ ਲਿਖੀ ਚਿੱਠੀ, ਕੋਰੋਨਾ ਕਾਰਨ ਯਤੀਮ ਹੋਏ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦੀ ਕੀਤੀ ਅਪੀਲ

Thursday, May 20, 2021 - 03:37 PM (IST)

ਸੋਨੀਆ ਨੇ PM ਮੋਦੀ ਨੂੰ ਲਿਖੀ ਚਿੱਠੀ, ਕੋਰੋਨਾ ਕਾਰਨ ਯਤੀਮ ਹੋਏ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦੀ ਕੀਤੀ ਅਪੀਲ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਬੱਚਿਆਂ ਨੂੰ ਨਵੋਦਿਆ ਸਕੂਲਾਂ 'ਚ ਮੁਫ਼ਤ ਸਿੱਖਿਆ ਦੇਣ ਬਾਰੇ ਵਿਚਾਰ ਕੀਤਾ ਜਾਵੇ, ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਕਾਰਨ ਆਪਣੇ ਮਾਤਾ-ਪਿਤਾ ਅਤੇ ਇਨ੍ਹਾਂ 'ਚੋਂ ਕਿਸੇ ਇਕ ਨੂੰ ਗੁਆ ਦਿੱਤਾ ਹੈ, ਜੋ ਘਰ ਦੀ ਰੋਜ਼ੀ-ਰੋਟੀ ਚਲਾਉਂਦਾ ਰਿਹਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਬਿਹਤਰ ਭਵਿੱਖ ਦੀ ਉਮੀਦ ਦੇਣਾ ਰਾਸ਼ਨ ਦੇ ਤੌਰ 'ਤੇ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸੋਨੀਆ ਨੇ ਕਿਹਾ,''ਕੋਰੋਨਾ ਮਹਾਮਾਰੀ ਦੀ ਭਿਆਨਕ ਸਥਿਤੀ ਦਰਮਿਆਨ ਕਈ ਬੱਚਿਆਂ ਦਾ ਆਪਣੇ ਮਾਤਾ-ਪਿਤਾ 'ਚੋਂ ਕਿਸੇ ਇਕ ਜਾਂ ਫਿਰ ਦੋਹਾਂ ਨੂੰ ਗੁਆਉਣ ਦੀਆਂ ਖ਼ਬਰਾਂ ਆ ਰਹੀਆਂ ਹਨ, ਜੋ ਤਕਲੀਫ਼ਦੇਹ ਹਨ। ਇਹ ਬੱਚੇ ਸਦਮੇ 'ਚ ਹਨ ਅਤੇ ਇਸ ਦੀ ਸਿੱਖਿਆ ਅਤੇ ਭਵਿੱਖ ਲਈ ਕੋਈ ਮਦਦ ਉਪਲੱਬਧ ਨਹੀਂ ਹੈ।''

ਇਹ ਵੀ ਪੜ੍ਹੋ : ਬਿਨਾਂ ਪੈਸੇ ਅਤੇ ਦਸਤਾਵੇਜ਼ ਦੇ ਕੋਰੋਨਾ ਨਾਲ ਇਸ ਤਰ੍ਹਾਂ ਜੰਗ ਲੜ ਰਹੇ ਹਨ ਰੋਹਿੰਗੀਆ ਸ਼ਰਨਾਰਥੀ

ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਪਣੇ ਪਤੀ ਰਾਜੀਵ ਗਾਂਧੀ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਨਵੋਦਿਆ ਸਕੂਲਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਸਮੇਂ ਦੇਸ਼ 'ਚ 661 ਨਵੋਦਿਆ ਸਕੂਲ ਚੱਲ ਰਹੇ ਹਨ। ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਨਵੋਦਿਆ ਸਕੂਲਾਂ 'ਚ ਮੁਫ਼ਤ ਸਿੱਖਿਆ ਪ੍ਰਦਾਨ ਕਰਨ 'ਚ ਵਿਚਾਰ ਕੀਤਾ ਜਾਵੇ, ਜਿਨ੍ਹਾਂ ਨੇ ਕੋਰੋਨਾ ਕਾਰਨ ਆਪਣੇ ਮਾਤਾ-ਪਿਤਾ ਜਾਂ ਫਿਰ ਇਨ੍ਹਾਂ 'ਚੋਂ ਘਰ ਦੀ ਰੋਜ਼ੀ-ਰੋਟੀ ਚਲਾਉਣ ਵਾਲੇ ਵਿਅਕਤੀ ਨੂੰ ਗੁਆ ਦਿੱਤਾ ਹੈ। ਸੋਨੀਆ ਨੇ ਕਿਹਾ,''ਮੈਨੂੰ ਲੱਗਦਾ ਹੈ ਕਿ ਇਕ ਰਾਸ਼ਟਰ ਦੇ ਤੌਰ 'ਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਤ੍ਰਾਸਦੀ ਤੋਂ ਲੰਘਣ ਵਾਲੇ ਇਨ੍ਹਾਂ ਬੱਚਿਆਂ ਨੂੰ ਚੰਗੇ ਭਵਿੱਖ ਦੀ ਉਮੀਦ ਦੇਈਏ।''

ਇਹ ਵੀ ਪੜ੍ਹੋ : ਰੂਪ ਬਦਲਣ 'ਚ ਮਾਹਿਰ ਹੈ ਕੋਰੋਨਾ ਵਾਇਰਸ, ਸਾਨੂੰ ਵੀ ਰਣਨੀਤੀ ਬਦਲਣੀ ਹੋਵੇਗੀ : ਨਰਿੰਦਰ ਮੋਦੀ


author

DIsha

Content Editor

Related News