ਕਮੇਟੀ ''ਚ ਸ਼ਾਮਲ ਮੈਂਬਰਾਂ ਤੋਂ ਕਿਸਾਨਾਂ ਨੂੰ ਨਿਆਂ ਮਿਲਣ ਦੀ ਉਮੀਦ ਨਹੀਂ : ਰਣਦੀਪ ਸੁਰਜੇਵਾਲਾ
Tuesday, Jan 12, 2021 - 06:29 PM (IST)
ਨਵੀਂ ਦਿੱਲੀ- ਕਾਂਗਰਸ ਨੇ ਸੁਪਰੀਮ ਕੋਰਟ ਦੇ ਅੰਦੋਲਨਕਾਰੀ ਕਿਸਾਨਾਂ ਬਾਰੇ ਚਿੰਤਾ ਜ਼ਾਹਰ ਕਰਨ ਦਾ ਅੱਜ ਯਾਨੀ ਮੰਗਲਵਾਰ ਨੂੰ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ 'ਤੇ ਵਿਚਾਰ ਕਰਨ ਲਈ ਜੋ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ, ਉਸ ਦੇ ਸਾਰੇ ਮੈਂਬਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਪਹਿਲਾਂ ਹੀ ਸਹੀ ਠਹਿਰਾ ਚੁਕੇ ਹਨ, ਇਸ ਲਈ ਉਨ੍ਹਾਂ ਤੋਂ ਨਿਆਂ ਮਿਲਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: SC ਦਾ ਵੱਡਾ ਫ਼ੈਸਲਾ, ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ’ਤੇ ਲਾਈ ਰੋਕ, ਬਣਾਈ ਕਮੇਟੀ
ਕਾਂਗਰਸ ਦੇ ਸੰਚਾਰ ਵਿਭਾਗ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਕਮੇਟੀ 'ਚ ਜਿਨ੍ਹਾਂ 4 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਉਹ ਸਾਰੇ ਖੇਤੀ ਵਿਰੋਧੀ ਤਿੰਨੋਂ ਕਾਨੂੰਨਾਂ ਦੇ ਸਮਰਥਕ ਹਨ ਅਤੇ ਉਨ੍ਹਾਂ ਤੋਂ ਕਿਸਾਨਾਂ ਦੇ ਹਿੱਤ 'ਚ ਕੰਮ ਕਰਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ