ਕਾਂਗਰਸ ਦਾ ਦਾਅਵਾ- ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ''ਚ BJP ਦੇਵਾਂਗੇ ਸਖ਼ਤ ਟੱਕਰ

Tuesday, Feb 28, 2023 - 04:47 PM (IST)

ਕਾਂਗਰਸ ਦਾ ਦਾਅਵਾ- ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ''ਚ BJP ਦੇਵਾਂਗੇ ਸਖ਼ਤ ਟੱਕਰ

ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਕਿਹਾ ਕਿ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਆਮ ਚੋਣਾਂ 'ਚ ਭਾਜਪਾ ਨੂੰ ਟੱਕਰ ਦੇਣ ਦਾ ਦ੍ਰਿੜ ਸੰਕਲਪ ਲਿਆ ਹੈ। ਇਹ ਦਾਅਵਾ ਕਰਦੇ ਹੋਏ ਕਾਂਗਰਸ ਨੇ  2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਤਿੰਨ ਵੱਡੇ ਕਦਮ ਚੁੱਕੇ ਹਨ, ਜਿਸ ਵਿਚ ਭਾਰਤ ਜੋੜੋ ਯਾਤਰਾ ਵੀ ਸ਼ਾਮਲ ਹੈ। ਕਾਂਗਰਸ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਨੂੰ ਲਾਗੂ ਨਾ ਕਰਨ ਦਾ ਸਿਹਰਾ ਲਿਆ।

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਆਦੇਸ਼- ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਪਾਰਟੀ ਬੁਲਾਰੇ ਸੁਪ੍ਰਿਆ ਸ਼੍ਰੀਨੇਤ ਨੇ ਕਿਹਾ ਕਿ ਪਾਰਟੀ ਨੇ ਤੀਜਾ ਵੱਡਾ ਕੰਮ ਪਾਰਟੀ ਪ੍ਰਧਾਨ ਦੀ ਚੋਣ ਕੀਤੀ ਹੈ, ਜੋ ਕਿ ਬਲਾਕ ਪੱਧਰ 'ਤੇ ਇਸ ਅਹੁਦੇ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਖ਼ੁਦ ਨੂੰ ਮਜ਼ਬੂਤ ਕਰਨ ਲਈ ਪਾਰਟੀ ਅੰਦਰ ਸੰਸਥਾਗਤ ਸੁਧਾਰ ਯਕੀਨੀ ਕਰਨ ਲਈ ਲਗਾਤਾਰ ਅਤੇ ਠੋਸ ਕਦਮ ਚੁੱਕੇ ਗਏ ਹਨ।

ਇਹ ਵੀ ਪੜ੍ਹੋ- ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਸ਼੍ਰੀਨੇਤ ਨੇ ਕਿਹਾ ਕਿ ਕਾਂਗਰਸ ਜਨਤਾ ਦੇ ਮੁੱਦਿਆਂ ਲਈ ਸੜਕ 'ਤੇ ਉਤਰ ਰਹੀ ਹੈ। ਅਸੀਂ ਵਾਰ-ਵਾਰ ਸੀ. ਏ. ਏ. ਖਿਲਾਫ਼ ਸੜਕਾਂ 'ਤੇ ਉਤਰੇ ਹਾਂ, ਅਸੀਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸੜਕਾਂ 'ਤੇ ਉਤਰੇ ਹਾਂ। ਅਸੀਂ ਬੇਰੁਜ਼ਗਾਰੀ, ਕਮਰ ਤੋੜ ਉੱਚੀਆਂ ਕੀਮਤਾਂ ਖ਼ਿਲਾਫ਼ ਸੜਕਾਂ 'ਤੇ ਉਤਰੇ ਹਾਂ। ਸਾਡੇ ਨੇਤਾਵਾਂ ਨੇ ਏਜੰਸੀਆਂ ਦਾ ਸਾਹਮਣਾ ਕੀਤਾ। ਸ਼੍ਰੀਨੇਤ ਨੇ ਕਿਹਾ ਕਿ ਕਰਨਾਟਕ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ, ਰਾਜਸਥਾਨ ਅਤੇ ਤੇਲੰਗਾਨਾ ਵਿਚ ਆਉਣ ਵਾਲੀਆਂ ਸੂਬਾਈ ਚੋਣਾਂ 'ਚ ਜ਼ੋਰਦਾਰ ਢੰਗ ਨਾਲ ਲੜੀਆਂ ਜਾਣਗੀਆਂ ਅਤੇ ਸਾਡੀ ਜਿੱਤ ਅਗਲੇ ਸਾਲ ਆਮ ਚੋਣਾਂ ਲਈ ਸੁਰ ਤੈਅ ਕਰੇਗੀ।


author

Tanu

Content Editor

Related News