ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ ਰਹਿਣ ਲਈ ਕਿਹਾ

Saturday, Aug 08, 2026 - 10:15 AM (IST)

ਕਾਂਗਰਸ ਨੇ ਸੰਸਦ ਮੈਂਬਰਾਂ ਨੂੰ ਜਾਰੀ ਕੀਤਾ ਵ੍ਹਿਪ, ਅਗਲੇ ਹਫਤੇ ਸੰਸਦ ’ਚ ਮੌਜੂਦ ਰਹਿਣ ਲਈ ਕਿਹਾ

ਨਵੀਂ ਦਿੱਲੀ- ਕਾਂਗਰਸ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੇ ਆਪਣੇ ਮੈਂਬਰਾਂ ਨੂੰ ਵ੍ਹਿਪ ਜਾਰੀ ਕਰ ਕੇ ਕਿਹਾ ਕਿ ਉਹ ਅਗਲੇ ਹਫਤੇ ਦੌਰਾਨ ਸੰਸਦ ’ਚ ਅਹਿਮ ਮੁੱਦਿਆਂ ’ਤੇ ਚਰਚਾ ਨੂੰ ਦੇਖਦੇ ਹੋਏ ਸਦਨ ’ਚ ਮੌਜੂਦ ਰਹਿਣ ਅਤੇ ਪਾਰਟੀ ਦੇ ਰੁਖ਼ ਦਾ ਸਮਰਥਨ ਕਰਨ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਵਿਰੋਧੀ ਧਿਰ ਦੀਆਂ ਆਪਣੀਆਂ ਸਹਿਯੋਗੀ ਪਾਰਟੀਆਂ ਨੂੰ ਵੀ ਕਿਹਾ ਹੈ ਕਿ ਉਹ ਵੀ ਆਪਣੇ ਸੰਸਦ ਮੈਂਬਰਾਂ ਨੂੰ ਸਦਨ ’ਚ ਮੌਜੂਦ ਰਹਿਣ ਲਈ ਕਹਿਣ।

ਕਾਂਗਰਸ ਵੱਲੋਂ ਆਪਣੇ ਸੰਸਦ ਮੈਂਬਰਾਂ ਲਈ ਜਾਰੀ ਵ੍ਹਿਪ ’ਚ ਸਾਰਿਆਂ ਨੂੰ 10, 11 ਅਤੇ 12 ਅਗਸਤ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹਾਜ਼ਰ ਰਹਿਣ ਅਤੇ ਕਾਰਵਾਈ ਮੁਲਤਵੀ ਹੋਣ ਤੱਕ ਸਦਨ ’ਚ ਬਣੇ ਰਹਿਣ ਲਈ ਕਿਹਾ ਗਿਆ ਹੈ। 

ਕਾਂਗਰਸ ਨੇ ਵ੍ਹਿਪ ’ਚ ਆਪਣੇ ਮੈਂਬਰਾਂ ਨੂੰ ਕਿਹਾ ਹੈ, ‘‘10, 11 ਅਤੇ 12 ਅਗਸਤ ਨੂੰ ‘ਬਹੁਤ ਅਹਿਮ ਮੁੱਦਿਆਂ’ ’ਤੇ ਚਰਚਾ ਹੋਵੇਗੀ। ਸਾਰੇ ਕਾਂਗਰਸ ਸੰਸਦ ਮੈਂਬਰ ਸਵੇਰੇ 11 ਵਜੇ ਤੋਂ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੱਕ ਲਾਜ਼ਮੀ ਤੌਰ ’ਤੇ ਹਾਜ਼ਰ ਰਹਿਣ ਅਤੇ ਪਾਰਟੀ ਦੇ ਰੁਖ਼ ਦਾ ਸਮਰਥਨ ਕਰਨ।’’ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅਗਲੇ ਹਫਤੇ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਸੋਧ ਬਿੱਲ, 2026 ਪਾਸ ਕਰਵਾਉਣ ਲਈ ਸੰਸਦ ’ਚ ਲਿਆ ਸਕਦੀ ਹੈ।


author

Harpreet SIngh

Content Editor

Related News