ਕਾਂਗਰਸ ਨੇ ਬੁਲਾਈ CWC ਦੀ ਬੈਠਕ, 2024 ਦੀਆਂ ਆਮ ਚੋਣਾਂ ਦੀ ਰਣਨੀਤੀ ''ਤੇ ਹੋ ਸਕਦੀ ਹੈ ਗੱਲਬਾਤ

12/17/2023 2:44:52 PM

ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਨੇ 2024 ਦੀਆਂ ਆਮ ਚੋਣਾਂ ਦੀ ਰਣਨੀਤੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਟੱਕਰ ਦੇਣ ਲਈ ਚੋਣ ਮੁਹਿੰਮ ਦੀ ਯੋਜਨਾ ਬਣਾਉਣ ਲਈ 21 ਦਸੰਬਰ ਨੂੰ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ 'ਤੇ ਹੋਵੇਗੀ। ਇਹ ਬੈਠਕ 19 ਦਸੰਬਰ ਨੂੰ ਵਿਰੋਧੀ ਸਮੂਹ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੀ ਬੈਠਕ ਤੋਂ ਦੋ ਦਿਨ ਬਾਅਦ ਹੋਵੇਗੀ ਅਤੇ ਇਸ ਦੌਰਾਨ ਸੀਟਾਂ ਦੀ ਵੰਡ ਅਤੇ ਚੋਣ ਪ੍ਰਚਾਰ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਬੈਠਕ 'ਚ ਰਾਹੁਲ ਗਾਂਧੀ ਦੇ ਦੌਰੇ ਦੀ ਸੰਭਾਵਨਾ 'ਤੇ ਵੀ ਚਰਚਾ ਹੋ ਸਕਦੀ ਹੈ। ਰਾਹੁਲ 2024 ਦੀਆਂ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਮੁੱਖ ਮੁੱਦਾ ਬਣਾ ਕੇ ਯਾਤਰਾ ਕਰ ਸਕਦੇ ਹਨ। ਸੂਤਰਾਂ ਨੇ ਕਿਹਾ ਕਿ ਪਾਰਟੀ ਪੈਦਲ ਸਮੇਤ 'ਹਾਈਬ੍ਰਿਡ' (ਆਨਲਾਈਨ ਅਤੇ ਆਫਲਾਈਨ ਦੋਵੇਂ) ਮੋਡ ਰਾਹੀਂ ਪੂਰਬ ਤੋਂ ਪੱਛਮ ਦੀ ਯਾਤਰਾ ਕਰਨ 'ਤੇ ਵਿਚਾਰ ਕਰ ਰਹੀ ਹੈ ਅਤੇ ਇਸ ਸਬੰਧ ਵਿਚ ਅੰਤਿਮ ਫੈਸਲਾ ਛੇਤੀ ਹੀ ਲਏ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਵਿਰੋਧੀ ਧਿਰ 'ਇੰਡੀਆ' ਦੇ ਆਗੂਆਂ ਦੀ ਚੌਥੀ ਮੀਟਿੰਗ 19 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਨਵੀਂ ਦਿੱਲੀ ਵਿਖੇ ਹੋਵੇਗੀ। 'ਇੰਡੀਆ' ਦੀ ਇਸ ਮੀਟਿੰਗ 'ਚ 'ਮੁੱਖ ਸਕਾਰਾਤਮਕ ਏਜੰਡਾ' ਬਣਾਉਣ, ਸੀਟਾਂ ਦੀ ਵੰਡ ਅਤੇ ਸਾਂਝੀਆਂ ਰੈਲੀਆਂ ਕਰਨ ਦੇ ਪ੍ਰੋਗਰਾਮ 'ਤੇ ਚਰਚਾ ਹੋ ਸਕਦੀ ਹੈ। ਕਾਂਗਰਸ ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੱਕਰ ਦੇਣ ਲਈ ਏਕਤਾ ਬਰਕਰਾਰ ਰੱਖਦੇ ਹੋਏ ''ਮੈਂ ਨਹੀਂ, ਹਮ'' ਦੇ ਨਾਅਰੇ ਨਾਲ ਅੱਗੇ ਵਧਣ ਦਾ ਇਰਾਦਾ ਰੱਖਦੀਆਂ ਹਨ। ਇਹ ਮੀਟਿੰਗ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਦੇ ਪਿਛੋਕੜ ਵਿਚ ਹੋਵੇਗੀ। ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੇ ਤੇਲੰਗਾਨਾ ਵਿਚ ਸਰਕਾਰ ਬਣਾਈ। ਪਾਰਟੀ ਨੂੰ ਮਿਜ਼ੋਰਮ ਵਿਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸੀ.ਡਬਲਿਊ.ਸੀ. ਦੀ ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਵੀ ਵਿਸ਼ਲੇਸ਼ਣ ਕੀਤਾ ਜਾਵੇਗਾ। ਪਾਰਟੀ ਆਪਣੀ ਹਾਰ ਦੇ ਕਾਰਨਾਂ ਅਤੇ 2024 'ਚ ਹੋਣ ਵਾਲੀਆਂ ਆਮ ਚੋਣਾਂ ਲਈ ਆਪਣੀ ਰਣਨੀਤੀ 'ਤੇ ਚਰਚਾ ਕਰੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News