ਘੁਸਪੈਠੀਆਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ ਕਾਂਗਰਸ : ਅਮਿਤ ਸ਼ਾਹ

Thursday, Sep 18, 2025 - 07:57 AM (IST)

ਘੁਸਪੈਠੀਆਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ ਕਾਂਗਰਸ : ਅਮਿਤ ਸ਼ਾਹ

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਦੀ ‘ਵੋਟਰ ਅਧਿਕਾਰ ਯਾਤਰਾ’ ਨੂੰ ਲੈ ਕੇ ਨਿਸ਼ਾਨਾ ਵਿੰਨ੍ਹਦਿਆਂ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀ ਨੇ ‘ਘੁਸਪੈਠੀਆਂ ਨੂੰ ਬਚਾਉਣ’ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ, ਕਿਉਂਕਿ ਉਹ ਉਨ੍ਹਾਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ। ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮਦਿਨ ਦੇ ਮੌਕੇ ’ਤੇ ਇੱਥੇ ਤਿਆਗਰਾਜ ਸਟੇਡੀਅਮ ’ਚ ਇਕ ਸਮਾਗਮ ’ਚ ਦਿੱਲੀ ਸਰਕਾਰ ਦੀਆਂ 17 ਭਲਾਈ ਯੋਜਨਾਵਾਂ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ‘ਘੁਸਪੈਠੀਆ ਬਚਾਓ’ ਰੈਲੀ ਕੱਢ ਰਹੇ ਹਨ। ਉਹ ਘੁਸਪੈਠੀਆਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਨੂੰ ਦੇਸ਼ ਦੇ ਵੋਟਰਾਂ ’ਤੇ ਭਰੋਸਾ ਨਹੀਂ ਹੈ। ਭਾਜਪਾ ਵੋਟਰ ਸੂਚੀ ’ਚ ਮੌਜੂਦ ਗੜਬੜੀਆਂ ਨੂੰ ਦੂਰ ਕਰਨ ਲਈ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਦਾ ਸਮਰਥਨ ਕਰਦੀ ਹੈ। ਕਾਂਗਰਸ ਨੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ ਦੇ ਵਿਰੋਧ ਵਿਚ ਬਿਹਾਰ ’ਚ 14 ਦਿਨਾਂ ਦੀ 1,300 ਕਿਲੋਮੀਟਰ ਲੰਬੀ ‘ਵੋਟਰ ਅਧਿਕਾਰ ਯਾਤਰਾ’ ਕੱਢੀ ਸੀ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਹੈ ਕਿ ਇਸ ਕਵਾਇਦ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰਨਾ ਹੈ।

ਇਹ ਵੀ ਪੜ੍ਹੋ : SSP ਦੀ ਵੱਡੀ ਕਾਰਵਾਈ: SHO ਸਣੇ ਪੂਰੀ ਪੁਲਸ ਚੌਕੀ ਦੇ ਕਰਮਚਾਰੀ ਸਸਪੈਂਡ

ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ‘ਸਰਜੀਕਲ ਸਟ੍ਰਾਈਕ’ ਰਾਹੀਂ ਸਰਹੱਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਦੀ ਦੀ ਪ੍ਰਸ਼ੰਸਾ ਕੀਤੀ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ’ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ ਅਤੇ 60 ਕਰੋੜ ਗਰੀਬ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਦੁਸਹਿਰੇ ਤੋਂ ਪਹਿਲਾਂ ਮਜ਼ਦੂਰਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ, ਸਰਕਾਰ ਨੇ ਖਿੱਚੀ ਤਿਆਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News