ਹਿਮਾਚਲ ਪ੍ਰਦੇਸ਼ ''ਚ ਕਾਂਗਰਸ ਵਰਕਰਾਂ ਨੇ ਆਵਾਜਾਈ ਕੀਤੀ ਠੱਪ

Friday, Aug 05, 2022 - 06:01 PM (IST)

ਹਿਮਾਚਲ ਪ੍ਰਦੇਸ਼ ''ਚ ਕਾਂਗਰਸ ਵਰਕਰਾਂ ਨੇ ਆਵਾਜਾਈ ਕੀਤੀ ਠੱਪ

ਹਮੀਰਪੁਰ (ਵਾਰਤਾ)- ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਦੇਸ਼ ਭਰ 'ਚ ਚਲੇ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਹਿਮਾਚਲ ਪ੍ਰਦੇਸ਼ 'ਚ ਹਮੀਰਪੁਰ-ਸੁਜਾਨਪੁਰ ਸੜਕ 'ਤੇ ਕਾਂਗਰਸ ਵਰਕਰਾਂ ਨੇ ਸ਼ੁੱਕਰਵਾਰ ਨੂੰ ਆਵਾਜਾਈ ਠੱਪ ਕਰ ਦਿੱਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਮੁਖੀ ਰਾਜੇਂਦਰ ਜਰ ਅਤੇ ਹੋਰ ਦੀ ਅਗਵਾਈ 'ਚ ਪਾਰਟੀ ਵਰਕਰਾਂ ਨੇ ਪਾਰਟੀ ਦਫ਼ਤਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ ਕੱਢਿਆ ਅਤੇ ਮੁੱਖ ਸੜਕ 'ਤੇ ਧਰਨਾ ਦਿੱਤਾ।

ਇਹ ਵੀ ਪੜ੍ਹੋ : ਭਾਜਪਾ ਬਦਲ ਦੇਵੇਗੀ ਤਿਰੰਗਾ : ਮਹਿਬੂਬਾ

ਪੁਲਸ ਨੇ ਆਵਾਜਾਈ ਰੋਕਣ ਦੇ ਦੋਸ਼ 'ਚ ਪਾਰਟੀ ਦੇ 15 ਸੀਨੀਅਰ ਨੇਤਾਵਾਂ ਨੂੰ ਹਿਰਾਸਤ 'ਚ ਲਿਆ ਪਰ ਬਾਅਦ 'ਚ ਉਨ੍ਹਾਂ ਨੂੰ ਛੱਡ ਦਿੱਤਾ। ਸ਼੍ਰੀ ਜਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਹਰਾਉਣ ਦਾ ਫ਼ੈਸਲਾ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News