ਕਾਂਗਰਸ ਕਾਰਜ ਕਮੇਟੀ ਦੀ ਬੈਠਕ: ਸੋਨੀਆ ਗਾਂਧੀ ਨੇ ਪ੍ਰਧਾਨ ਅਹੁਦਾ ਛੱਡਣ ਦੀ ਕੀਤੀ ਪੇਸ਼ਕਸ਼

08/24/2020 12:25:20 PM

ਨਵੀਂ ਦਿੱਲੀ— ਅੱਜ ਕਾਂਗਰਸ ਕਾਰਜ ਕਮੇਟੀ (ਸੀ. ਡਬਲਿਊ. ਸੀ.) ਦੀ ਬੈਠਕ ਹੋ ਰਹੀ ਹੈ। ਬੈਠਕ 'ਚ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਜਿਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦੀ ਅਪੀਲ ਕੀਤੀ। ਬੈਠਕ ਸ਼ੁਰੂ ਹੋਣ ਤੋਂ ਬਾਅਦ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਹਿ ਦਿੱਤਾ ਹੈ ਕਿ ਉਹ ਹੁਣ ਅੱਗੇ ਪਾਰਟੀ ਪ੍ਰਧਾਨ ਨਹੀਂ ਬਣੇ ਰਹਿਣਾ ਚਾਹੁੰਦੀ ਹੈ। ਇਸ ਦੌਰਾਨ ਲੀਡਰਸ਼ਿਪ ਦੇ ਸਵਾਲ 'ਤੇ ਖੁੱਲ੍ਹ ਕੇ ਗੱਲ ਹੋ ਰਹੀ ਹੈ। 
ਦੱਸ ਦੇਈਏ ਕਿ ਇਹ ਬੈਠਕ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਕਈ ਵੱਡੇ ਨੇਤਾਵਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ। ਇਸ ਚਿੱਠੀ ਵਿਚ ਉਨ੍ਹਾਂ ਨੇ ਸੰਗਠਨ 'ਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਪਾਰਟੀ ਦੀ ਇਹ ਬੈਠਕ ਵੀਡੀਓ ਕਾਨਫਰੈਂਸਿੰਗ ਜ਼ਰੀਏ ਹੋ ਰਹੀ ਹੈ। ਬੈਠਕ 'ਚ ਰਾਹੁਲ ਗਾਂਧੀ ਦੇ ਚਿੱਠੀ ਦੀ ਟਾਈਮਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਤੋਂ ਨਾਰਾਜ਼ ਹਨ, ਚਿੱਠੀ ਨੂੰ ਲੀਕ ਕੀਤਾ ਗਿਆ।

PunjabKesari

ਡਾ. ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਵਾਡਰਾ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਨੇਤਾ ਕਾਂਗਰਸ ਕਾਰਜ ਕਮੇਟੀ ਦੀ ਵਰਚੁਅਲ ਬੈਠਕ ਹਿੱਸਾ ਲੈ ਰਹੇ ਹਨ। ਕਾਂਗਰਸ ਵਰਕਰਾਂ ਨੇ ਮੰਗ ਕੀਤੀ ਹੈ ਕਿ ਉਹ ਗਾਂਧੀ ਪਰਿਵਾਰ ਤੋਂ ਹੀ ਕੋਈ ਪ੍ਰਧਾਨ ਚਾਹੁੰਦੇ ਹਨ। ਕਿਸ ਰਸਤੇ ਕਾਂਗਰਸ ਜਾਵੇਗੀ? ਸੋਨੀਆ ਗਾਂਧੀ ਤੋਂ ਬਾਅਦ ਕਾਂਗਰਸ ਕੋਲ ਕੀ-ਕੀ ਬਦਲ ਹਨ, ਇਹ ਤਾਂ ਹੁਣ ਬੈਠਕ ਤੋਂ ਬਾਅਦ ਹੀ ਸਾਫ ਹੋ ਸਕੇਗਾ। 

ਸੀ. ਡਬਲਿਊ. ਸੀ. ਦੀ ਬੈਠਕ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਪਾਰਟੀ 'ਚ ਉਸ ਸਮੇਂ ਨਵਾਂ ਸਿਆਸੀ ਤੁਫਾਨ ਆ ਗਿਆ, ਜਦੋਂ ਪੂਰੇ ਸਮੇਂ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਪ੍ਰਧਾਨ ਬਣਾਉਣ ਅਤੇ ਸੰਗਠਨ 'ਚ ਉੱਪਰ ਤੋਂ ਲੈ ਕੇ ਹੇਠਾਂ ਤੱਕ ਬਦਲਾਅ ਦੀ ਮੰਗ ਨੂੰ ਲੈ ਕੇ ਸੋਨੀਆ ਗਾਂਧੀ ਨੂੰ 23 ਸੀਨੀਅਰ ਨੇਤਾਵਾਂ ਵਲੋਂ ਚਿੱਠੀ ਲਿਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ। 10 ਅਗਸਤ ਨੂੰ ਅੰਤਰਿਮ ਪ੍ਰਧਾਨ ਦੇ ਰੂਪ ਵਿਚ ਸੋਨੀਆ ਗਾਂਧੀ ਦਾ ਇਕ ਸਾਲ ਪੂਰਾ ਹੋ ਗਿਆ ਹੈ। ਲਿਹਾਜਾ, ਕਾਂਗਰਸ ਪ੍ਰਧਾਨ ਨੂੰ ਲੈ ਕੇ ਪਾਰਟੀ 'ਚ ਚਰਚਾ ਸੀ।


Tanu

Content Editor

Related News