ਸਹਿਮਤੀ ਨਾਲ ਬਣੇ ਸਰੀਰਕ ਸਬੰਧ ਨੂੰ ਗਲਤਫਹਿਮੀ ਨਹੀਂ ਕਿਹਾ ਜਾ ਸਕਦਾ : ਅਦਾਲਤ

Sunday, Apr 07, 2024 - 11:03 AM (IST)

ਸਹਿਮਤੀ ਨਾਲ ਬਣੇ ਸਰੀਰਕ ਸਬੰਧ ਨੂੰ ਗਲਤਫਹਿਮੀ ਨਹੀਂ ਕਿਹਾ ਜਾ ਸਕਦਾ : ਅਦਾਲਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਜਦੋਂ ਕੋਈ ਔਰਤ ਕਿਸੇ ਮਰਦ ਨਾਲ ਸੋਚ-ਸਮਝ ਕੇ ਸਰੀਰਕ ਸਬੰਧ ਬਣਾਉਂਦੀ ਹੈ ਤਾਂ ਉਸ ਦੀ ਸਹਿਮਤੀ ਨੂੰ ਗਲਤਫਹਿਮੀ ’ਤੇ ਆਧਾਰਿਤ ਨਹੀਂ ਕਿਹਾ ਜਾ ਸਕਦਾ ਜਦੋਂ ਤੱਕ ਕਿ ਵਿਆਹ ਦੇ ਝੂਠੇ ਵਾਅਦੇ ਦਾ ਸਪੱਸ਼ਟ ਸਬੂਤ ਨਾ ਹੋਵੇ। ਜਸਟਿਸ ਅਨੂਪ ਕੁਮਾਰ ਮੈਂਦੀਰੱਤਾ ਨੇ ਇਕ ਵਿਅਕਤੀ ਦੇ ਖ਼ਿਲਾਫ਼ ਜਬਰ-ਜ਼ਿਨਾਹ ਦੇ ਇਕ ਕੇਸ ਨੂੰ ਰੱਦ ਕਰਦਿਆਂ ਇਹ ਟਿੱਪਣੀ ਕੀਤੀ। ਅਦਾਲਤ ਨੇ ਮੰਨਿਆ ਕਿ ਇਹ ਮਾਮਲਾ ਉਸ ਦੇ ਅਤੇ ਔਰਤ ਵਿਚਾਲੇ ਸ਼ਾਂਤੀ ਨਾਲ ਸੁਲਝ ਗਿਆ ਹੈ ਅਤੇ ਉਨ੍ਹਾਂ ਨੇ ਹੁਣ ਇਕ-ਦੂਜੇ ਨਾਲ ਵਿਆਹ ਕਰ ਲਿਆ ਹੈ। 

ਹਾਈ ਕੋਰਟ ਨੇ ਇਸ ’ਤੇ ਟਿੱਪਣੀ ਕਰਦਿਆਂ ਕਿਹਾ, ‘‘ਧਿਆਨ ਦੇਣ ਵਾਲੀ ਗੱਲ ਹੈ ਕਿ ਜਦੋਂ ਵੀ ਕੋਈ ਔਰਤ ਅਜਿਹੇ ਕੰਮ ਦੇ ਨਤੀਜਿਆਂ ਨੂੰ ਪੂਰੀ ਤਰ੍ਹਾਂ ਸਮਝਣ ਤੋਂ ਬਾਅਦ ਕਿਸੇ ਮਰਦ ਨਾਲ ਸਰੀਰਕ ਸਬੰਧ ਬਣਾਉਣ ਦਾ ਬਦਲ ਚੁਣਦੀ ਹੈ, ਤਾਂ ਉਸ ਦੀ ਸਹਿਮਤੀ ਨੂੰ ਗਲਤਫਹਿਮੀ ਨਹੀਂ ਕਿਹਾ ਜਾ ਸਕਦਾ ਹੈ, ਜਦੋਂ ਤੱਕ ਕਿ ਇਸ ਗੱਲ ਦਾ ਸਪੱਸ਼ਟ ਸਬੂਤ ਨਾ ਹੋਵੇ ਕਿ ਸਬੰਧ ਬਣਾਉਣ ਵਾਲੇ ਮਰਦ ਨੇ ਉਸ ਨਾਲ ਵਿਆਹ ਦਾ ਝੂਠਾ ਵਾਅਦਾ ਕੀਤਾ ਸੀ ਅਤੇ ਉਸ ਨੂੰ ਨਿਭਾਉਣ ਦਾ ਉਸ ਦਾ ਕੋਈ ਇਰਾਦਾ ਨਹੀਂ ਸੀ।’’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News