ਸੋਪੋਰ ’ਚ ਲਸ਼ਕਰ ਦਾ ਅੱਤਵਾਦੀ ਗ੍ਰਿਫਤਾਰ, ਹਥਿਆਰ ਬਰਾਮਦ

Thursday, May 30, 2024 - 12:45 AM (IST)

ਸ੍ਰੀਨਗਰ/ਜੰਮੂ, (ਉਦੈ)- ਜੰਮੂ-ਕਸ਼ਮੀਰ ਪੁਲਸ ਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਇਕ ਸਾਂਝੀ ਤਲਾਸ਼ੀ ਮੁਹਿੰਮ ਚਲਾ ਕੇ ਸੋਪੋਰ ਵਿਚ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਅੱਤਵਾਦੀ ਕੋਲੋਂ ਹਥਿਆਰ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲਾ ਸੀ ਅਤੇ ਸੁਰੱਖਿਆ ਬਲਾਂ ਨੇ ਸਮਾਂ ਰਹਿੰਦਿਆਂ ਉਸ ਨੂੰ ਫੜ ਲਿਆ ਅਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਪੁਲਸ ਅਤੇ ਸੀ. ਆਰ. ਪੀ. ਐੱਫ. ਨੂੰ ਪਤਾ ਲੱਗਾ ਸੀ ਕਿ ਇਕ ਅੱਤਵਾਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਿਹਾ ਹੈ। ਉੱਤਰੀ ਕਸ਼ਮੀਰ ਦੇ ਸੋਪੋਰ ’ਚ ਰੇਬਨ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਪਛਾਣੇ ਗਏ ਟਿਕਾਣਿਆਂ ਦੀ ਤਲਾਸ਼ੀ ਲੈਣ ਤੋਂ ਬਾਅਦ ਇਸ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ। ਫੜੇ ਗਏ ਅੱਤਵਾਦੀ ਦੀ ਪਛਾਣ ਫੁਰਕਾਨ ਜਾਵੇਦ ਡਾਰ ਵਜੋਂ ਹੋਈ ਹੈ। ਉਸ ਕੋਲੋਂ ਇਕ ਪਿਸਤੌਲ ਅਤੇ 7 ਗੋਲੀਆਂ ਬਰਾਮਦ ਹੋਈਆਂ ਹਨ।

ਸੂਤਰਾਂ ਮੁਤਾਬਕ ਪੁਲਸ ਨੂੰ ਪਤਾ ਲੱਗਾ ਸੀ ਕਿ ਇਕ ਨੌਜਵਾਨ ਅੱਤਵਾਦੀਆਂ ਦੇ ਸੰਪਰਕ ’ਚ ਆਇਆ ਹੈ ਅਤੇ ਕੁਝ ਦਿਨ ਪਹਿਲਾਂ ਉਹ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੈ।


Rakesh

Content Editor

Related News