12ਵੀਂ ਪਾਸ ਨੌਜਵਾਨਾਂ ਲਈ ਕਾਂਸਟੇਬਲ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

03/12/2024 11:26:58 AM

ਹਰਿਆਣਾ- ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਰਿਆਣਾ ਪੁਲਸ 'ਚ ਕਾਂਸਟੇਬਲ ਦੇ 6 ਹਜ਼ਾਰ ਅਹੁਦਿਆਂ 'ਤੇ ਭਰਤੀ ਕੀਤੀ ਜਾ ਰਹੀ ਹੈ। ਭਰਤੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚ 5 ਹਜ਼ਾਰ ਅਹੁਦੇ ਪੁਰਸ਼ਾਂ ਲਈ, ਜਦੋਂ ਕਿ ਇਕ ਹਜ਼ਾਰ ਅਹੁਦੇ ਔਰਤਾਂ ਲਈ ਹਨ। 

ਆਖ਼ਰੀ ਤਾਰੀਖ਼

ਉਮੀਦਵਾਰ 21 ਮਾਰਚ 2024 ਤੱਕ ਅਪਲਾਈ ਕਰ ਸਕਦੇ ਹਨ। 

ਸਿੱਖਿਆ ਯੋਗਤਾ

ਇਸ ਭਰਤੀ ਲਈ 12ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਉਮਰ

ਉਮੀਦਵਾਰ ਦੀ ਉਮਰ 18 ਤੋਂ 25 ਸਾਲ ਤੈਅ ਕੀਤੀ ਗਈ ਹੈ। ਭਰਤੀ 'ਚ ਰਾਖਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਛੋਟ ਵੀ ਦਿੱਤੀ ਜਾਵੇਗੀ।

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

DIsha

This news is Content Editor DIsha