ਸੰਵਿਧਾਨ ਨੂੰ ਬਚਾਉਣਾ ਸਾਰਿਆਂ ਦਾ ਕਰਤੱਵ : ਵਿਨੇਸ਼ ਫੋਗਾਟ

Tuesday, Nov 26, 2024 - 03:20 PM (IST)

ਸੰਵਿਧਾਨ ਨੂੰ ਬਚਾਉਣਾ ਸਾਰਿਆਂ ਦਾ ਕਰਤੱਵ : ਵਿਨੇਸ਼ ਫੋਗਾਟ

ਜੀਂਦ (ਵਾਰਤਾ)- ਪਹਿਲਵਾਨ ਅਤੇ ਹਰਿਆਣਾ 'ਚ ਜੀਂਦ ਜ਼ਿਲ੍ਹੇ ਦੇ ਜੁਲਾਨਾ  ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਕਿਹਾ ਕਿ ਸੰਵਿਧਾਨ ਨੂੰ ਬਚਾਉਣਾ ਅਤੇ ਇਸ ਦੇ ਮੁੱਲਾਂ ਦੀ ਰੱਖਿਆ ਕਰਨਾ ਸਾਰਿਆਂ ਦਾ ਕਰਤੱਵ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਐਕਸ' 'ਤੇ ਲਿਖਿਆ ਕਿ ਅੱਜ ਸੰਵਿਧਾਨ ਦਿਵਸ 'ਤੇ ਸਾਰਿਆਂ ਨੂੰ ਇਹ ਯਾਦ ਰੱਖਣਾ ਹੋਵੇਗਾ ਕਿ ਸਾਡਾ ਸੰਵਿਧਾਨ ਸਿਰਫ਼ ਇਕ ਦਸਤਾਵੇਜ਼ ਨਹੀਂ ਸਗੋਂ ਲੋਕਤੰਤਰ ਦੀ ਆਤਮਾ ਹੈ। 

ਉਨ੍ਹਾਂ ਕਿਹਾ ਕਿ ਪਰ ਅੱਜ ਸੰਵਿਧਾਨ ਦਾ ਸਾਹਮਣਾ ਕਈ ਚੁਣੌਤੀਆਂ ਨਾਲ ਹੋ ਰਿਹਾ ਹੈ ਅਤੇ ਇਸ ਨੂੰ ਬਚਾਉਣਾ ਅਤੇ ਇਸ ਦੇ ਮੁੱਲਾਂ ਦੀ ਰੱਖਿਆ ਕਰਨਾ ਸਾਡਾ ਸਾਰਿਆਂ ਦਾ ਕਰਤੱਵ ਹੈ। ਫੋਗਾਟ ਨੇ ਕਿਹਾ ਕਿ ਸੰਵਿਧਾਨ ਦੇ ਆਦਰਸ਼ : ਨਿਆਂ, ਆਜ਼ਾਦੀ, ਸਮਾਨਤਾ ਅਤੇ ਬੰਧੁਤੱਵ ਹਨ ਅਤੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਸੰਵਿਧਾਨ 'ਤੇ ਹੋ ਰਹੇ ਖ਼ਤਰੇ ਨੂੰ ਪਛਾਣੋ ਅਤੇ ਇਸ ਨੂੰ ਬਚਾਉਣ ਲਈ ਇਕਜੁਟ ਹੋਵੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਦੇ ਪ੍ਰਤੀ ਜਾਗਰੂਕ ਰਹਿਣਾ ਹੋਵੇਗਾ। ਉਨ੍ਹਾਂ ਕਿਹਾ,''ਅਸੀਂ ਉਨ੍ਹਾਂ ਮਹਾਨ ਨੇਤਾਵਾਂ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਇਹ ਸੰਵਿਧਾਨ ਦਿੱਤਾ ਅਤੇ ਇਸ ਸੰਕਲਪ ਨੂੰ ਦੋਹਰਾਉਂਦੇ ਹਨ ਕਿ ਸੰਵਿਧਾਨ ਦੀ ਰੱਖਿਆ ਕਰਨਗੇ, ਲੋਕਤੰਤਰ ਨੂੰ ਮਜ਼ਬੂਤ ਬਣਾਵਾਂਗੇ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News