ਸੰਵਿਧਾਨਕ ਦਰਜਾ ਬਦਲਿਆ ਤਾਂ ਕਸ਼ਮੀਰ ''ਚ ਤਿਰੰਗੇ ਦੀ ਹਿਫਾਜ਼ਤ ਕੋਈ ਨਹੀਂ ਕਰੇਗਾ : ਮਹਿਬੂਬਾ

07/29/2017 1:05:12 AM

ਸ਼੍ਰੀਨਗਰ — ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸੰਵਿਧਾਨ ਦੀ ਧਾਰਾ (35-ਏ) ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਖਿਲਾਫ ਚੌਕਸ ਕੀਤਾ ਹੈ, ਜਿਸ 'ਤੇ ਸੁਪਰੀਮ ਕੋਰਟ 'ਚ ਬਹਿਸ ਚੱਲ ਰਹੀ ਹੈ। ਇਹ ਧਾਰਾ ਸੂਬਾ ਵਿਧਾਨ ਸਭਾ ਨੂੰ ਸਥਾਈ ਨਿਵਾਸੀਆਂ ਨੂੰ ਪ੍ਰਭਾਸ਼ਿਤ ਕਰਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਅਧਿਕਾਰ ਦੇਣ ਦੀ ਸ਼ਕਤੀ ਪ੍ਰਦਾਨ ਕਰਦੀ ਹੈ।
ਸੰਵਿਧਾਨ ਦੀ ਇਸ ਧਾਰਾ ਦਾ ਮਜ਼ਬੂਤੀ ਨਾਲ ਬਚਾਅ ਕਰਦਿਆਂ ਮਹਿਬੂਬਾ ਨੇ ਕਿਹਾ ਕਿ ਇਸ 'ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦਾ ਨਤੀਜਾ ਬੁਰਾ ਹੋਵੇਗਾ ਅਤੇ ਇਸ ਦਾ ਅਰਥ ਇਹ ਹੋਵੇਗਾ ਕਿ ਜੰਮੂ ਤੇ ਕਸ਼ਮੀਰ ਵਿਚ ਕੋਈ ਵੀ ਭਾਰਤ ਦੇ ਰਾਸ਼ਟਰੀ ਝੰਡੇ (ਤਿਰੰਗੇ) ਦੀ ਹਿਫਾਜ਼ਤ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਨੈਸ਼ਨਲ ਕਾਨਫਰੰਸ (ਨੈਕਾ) ਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਹੀ ਕਸ਼ਮੀਰ 'ਚ ਰਾਸ਼ਟਰੀ ਝੰਡਾ ਲਹਿਰਾਉਂਦੀਆਂ ਹਨ। ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਉਕਤ ਧਾਰਾ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਸਵੀਕਾਰ ਨਹੀਂ ਕੀਤੀ ਜਾਵੇਗੀ।


Related News