ਸ਼ਿਵਾਜੀ ਦੀ ਮੂਰਤੀ ਢਹਿਣ ਦੀ ਘਟਨਾ: ਘਟੀਆ ਸਮੱਗਰੀ ਵਰਤਣ ਦੇ ਦੋਸ਼ ''ਚ ਕੰਸਟਰਕਟਰ ਗ੍ਰਿਫ਼ਤਾਰ

Friday, Oct 18, 2024 - 11:21 AM (IST)

ਮੁੰਬਈ (ਭਾਸ਼ਾ) : ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੇ ਇਕ ਕਿਲ੍ਹੇ 'ਚ ਸਥਾਪਿਤ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਢਹਿ ਜਾਣ ਦੇ ਮਾਮਲੇ 'ਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਹਾਲ ਹੀ 'ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਢਹਿ ਜਾਣ ਤੋਂ ਬਾਅਦ ਸੂਬੇ 'ਚ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤੇ ਗਏ ਪਰਮੇਸ਼ਵਰ ਰਾਮਨਰੇਸ਼ ਯਾਦਵ ਨੇ ਮਰਾਠਾ ਯੋਧਾ ਸ਼ਿਵਾਜੀ ਦੀ 35 ਫੁੱਟ ਉੱਚੀ ਮੂਰਤੀ ਬਣਾਉਣ ਸਮੇਂ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਸੀ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਉਨ੍ਹਾਂ ਕਿਹਾ ਕਿ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਢਹਿ ਢੇਰੀ ਕਰਨ 'ਚ ਉਸ ਦੀ ਭੂਮਿਕਾ ਦੇ ਸਾਹਮਣੇ ਆਉਣ ਤੋਂ ਬਾਅਦ ਯਾਦਵ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਮਿਰਜ਼ਾਪੁਰ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਅਧਿਕਾਰੀ ਨੇ ਦੱਸਿਆ ਕਿ ਯਾਦਵ ਨੂੰ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਵੱਖ-ਵੱਖ ਹਿੱਸਿਆਂ ਨੂੰ ਇਕੱਠਾ ਕਰਕੇ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਪੁਲਸ ਨੇ ਦੱਸਿਆ ਕਿ ਨਿਰਮਾਤਾ ਨੇ ਸ਼ਿਵਾਜੀ ਮਹਾਰਾਜ ਦੀ ਮੂਰਤੀ ਬਣਾਉਣ ਲਈ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਅਤੇ 'ਵੈਲਡਿੰਗ' ਰਾਹੀਂ ਮੂਰਤੀ ਦੇ ਵੱਖ-ਵੱਖ ਹਿੱਸਿਆਂ ਨੂੰ ਸਹੀ ਢੰਗ ਨਾਲ ਨਹੀਂ ਜੋੜਿਆ। 

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਉਨ੍ਹਾਂ ਕਿਹਾ ਕਿ ਤਕਨੀਕੀ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਸਟੀਲ ਦੀ ਮੂਰਤੀ ਦੇ ਕੁਝ ਹਿੱਸਿਆਂ ਨੂੰ ਜੰਗਾਲ ਲੱਗ ਗਿਆ ਸੀ, ਜਿਸ ਤੋਂ ਪਤਾ ਚੱਲਦਾ ਹੈ ਕਿ ਇਸ ਦੇ ਨਿਰਮਾਣ ਵਿਚ ਘਟੀਆ ਗੁਣਵੱਤਾ ਵਾਲੀ ਸਮੱਗਰੀ ਵਰਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਢਹਿ ਢੇਰੀ ਕਰਨ 'ਚ ਯਾਦਵ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਵੀ ਦੋਸ਼ੀ ਬਣਾਇਆ ਗਿਆ ਅਤੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਯਾਦਵ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਤਿੰਨ ਦਿਨਾਂ ਲਈ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਰੇਲ ਟਿਕਟ ਬੁਕਿੰਗ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, 1 ਨਵੰਬਰ ਤੋਂ ਹੋਵੇਗਾ ਲਾਗੂ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 4 ਦਸੰਬਰ ਦੇ ਮਹੀਨੇ ਜਲ ਸੈਨਾ ਦਿਵਸ ਦੇ ਮੌਕੇ 'ਤੇ ਸਿੰਧੂਦੁਰਗ ਜ਼ਿਲ੍ਹੇ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲੇ 'ਚ ਸਥਾਪਿਤ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ ਸੀ ਪਰ ਇਸ ਸਾਲ 26 ਅਗਸਤ ਨੂੰ ਤੇਜ਼ ਹਵਾਵਾਂ ਵਿਚਾਲੇ ਇਹ ਮੂਰਤੀ ਢਹਿ ਗਈ। ਮੂਰਤੀ ਬਣਾਉਣ ਵਾਲੇ ਠੇਕੇਦਾਰ ਜੈਦੀਪ ਆਪਟੇ ਅਤੇ ਸਲਾਹਕਾਰ ਚੇਤਨ ਪਾਟਿਲ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News