ਰੂਹ ਕੰਬਾਊ ਹਾਦਸਾ : ਕੰਟੇਨਰ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਕੇ 'ਤੇ ਮੌਤ

Sunday, Sep 22, 2024 - 06:29 PM (IST)

ਰੂਹ ਕੰਬਾਊ ਹਾਦਸਾ : ਕੰਟੇਨਰ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਕੇ 'ਤੇ ਮੌਤ

ਮਹਾਰਾਸ਼ਟਰ : ਮਹਾਰਾਸ਼ਟਰ ਦੇ ਬੀਡ ਵਿੱਚ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ, ਜਿਸ ਵਿੱਚ ਭਾਰੀ ਮੀਂਹ ਦੌਰਾਨ ਇੱਕ ਸਵਿਫਟ ਕਾਰ ਅਤੇ ਇੱਕ ਕੰਟੇਨਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

ਜਾਣਕਾਰੀ ਮੁਤਾਬਕ ਹਾਦਸਾ ਅੰਬਾਜੋਗਈ-ਲਾਤੂਰ ਰੋਡ 'ਤੇ ਨੰਦਗਾਂਵ ਪਾਟੀ ਨੇੜੇ ਵਾਪਰਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮ੍ਰਿਤਕ ਲਾਤੂਰ ਜ਼ਿਲ੍ਹੇ ਦੇ ਚਕੂਰ ਤਾਲੁਕਾ ਦੇ ਜਗਲਪੁਰ ਦੇ ਰਹਿਣ ਵਾਲੇ ਸਨ। ਇਹ ਚਾਰੇ ਲੋਕ ਬੀਤੀ ਰਾਤ ਜਗਲਪੁਰ ਤੋਂ ਔਰੰਗਾਬਾਦ ਲਈ ਰਵਾਨਾ ਹੋਏ ਸਨ। ਇਸ ਦੌਰਾਨ ਤੇਜ਼ ਮੀਂਹ ਦੌਰਾਨ ਸਵਿਫਟ ਕਾਰ ਇਕ ਕੰਟੇਨਰ ਨਾਲ ਟਕਰਾ ਗਈ ਅਤੇ ਕਾਰ ਕੰਟੇਨਰ ਦੇ ਹੇਠਾਂ ਜਾ ਵੜੀ, ਜਿਸ ਕਾਰਨ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ ਰਾਸ਼ਟਰੀ ਸਿਨੇਮਾ ਦਿਵਸ 'ਤੇ ਟੁੱਟੇ ਰਿਕਾਰਡ, ਸਿਨੇਮਾਘਰਾਂ 'ਚ ਪੁੱਜੇ 60 ਲੱਖ ਤੋਂ ਵੱਧ ਦਰਸ਼ਕ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬਰਦਾਪੁਰ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਅੰਬਾਜੋਗਈ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਤੇਜ਼ ਮੀਂਹ ਪੈ ਰਿਹਾ ਸੀ। ਸੰਭਵ ਹੈ ਕਿ ਇਸੇ ਕਾਰਨ ਡਰਾਈਵਰ ਨੂੰ ਕੰਟੇਨਰ ਦੇ ਆਉਣ ਦਾ ਪਤਾ ਨਹੀਂ ਲੱਗਿਆ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ ਹਸਪਤਾਲ 'ਚ ਮਹਿਲਾ ਡਾਕਟਰ ਦੀ ਲੱਤਾਂ-ਮੁੱਕਿਆਂ ਨਾਲ ਕੁੱਟਮਾਰ, ਵਾਲਾਂ ਤੋਂ ਫੜ ਧੂਹ-ਧੂਹ ਖਿੱਚਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News