ਕੰਟਰੋਲ ਰੇਖਾ ਕੋਲ ਪਾਕਿਸਤਾਨੀ ਗੋਲੀਬਾਰੀ ''ਚ ਫੌਜ ਦਾ ਇਕ ਜਵਾਨ ਸ਼ਹੀਦ

08/23/2019 4:05:54 PM

ਜੰਮੂ— ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ ਕੋਲ ਪਾਕਿਸਤਾਨੀ ਫੌਜ ਦੀ ਗੋਲੀਬਾਰੀ 'ਚ ਸ਼ੁੱਕਰਵਾਰ ਨੂੰ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫੌਜੀ ਨੌਸ਼ਹਿਰਾ ਸੈਕਟਰ ਦੇ ਕਲਸੀਆ ਪਿੰਡ 'ਚ ਇਕ ਮੋਹਰੀ ਚੌਕੀ 'ਤੇ ਤਾਇਨਾਤ ਸਨ। ਉਹ ਤੜਕੇ ਸਰਹੱਦ ਪਾਰ ਤੋਂ ਬਿਨਾਂ ਕਾਰਨ ਸ਼ੁਰੂ ਹੋਈ ਗੋਲੀਬਾਰੀ ਦੀ ਲਪੇਟ 'ਚ ਆ ਗਿਆ। ਫੌਜੀ ਨੂੰ ਤੁਰੰਤ ਇਕ ਫੌਜ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਗੋਲੀਬਾਰੀ ਦਾ ਭਾਰਤੀ ਫੌਜੀਆਂ ਨੇ ਮੂੰਹ ਤੋੜ ਜਵਾਬ ਦਿੱਤਾ ਪਰ ਪਾਕਿਸਤਾਨ ਵਲੋਂ ਹਤਾਹਤ ਦੀ ਗਿਣਤੀ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। 17 ਅਗਸਤ ਤੋਂ ਰਾਜੌਰੀ ਅਤੇ ਪੁੰਛ ਦੋਹਾਂ ਜ਼ਿਲਿਆਂ 'ਚ ਪਾਕਿਸਤਾਨ ਵਲੋਂ ਮੋਰਟਾਰ ਦਾਗ਼ਣ ਦੇ ਨਾਲ ਗੋਲੀਬਾਰੀ ਕੀਤੇ ਜਾਣ 'ਤੇ ਭਾਰਤੀ ਪੱਖ 'ਚ ਇਹ ਚੌਥੀ ਸ਼ਹਾਦਤ ਹੈ।

21 ਅਗਸਤ ਨੂੰ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਸੀ
ਇਸ ਤੋਂ ਪਹਿਲਾਂ 21 ਅਗਸਤ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਬੁੱਧਵਾਰ ਨੂੰ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਸੀ। ਇਸ ਮੁਕਾਬਲੇ 'ਚ ਇਕ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ.ਪੀ.ਓ.) ਬਿਲਾਲ ਅਹਿਮਦ ਸ਼ਹੀਦ ਹੋ ਗਏ ਸਨ। ਉੱਥੇ ਹੀ ਪੁੰਛ ਜ਼ਿਲੇ 'ਚ ਮੰਗਲਵਾਰ ਨੂੰ ਕੰਟਰੋਲ ਰੇਖਾ ਕੋਲ ਪਾਕਿਸਤਾਨੀ ਫੌਜੀਆਂ ਵਲੋਂ ਮੋਹਰੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਗੋਲੀਬਾਰੀ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਜਵਾਨ ਦੀ ਪਛਾਣ ਨਾਇਕ ਰਵੀ ਰੰਜਨ ਕੁਮਾਰ ਸਿੰਘ ਦੇ ਤੌਰ 'ਤੇ ਹੋਈ ਸੀ।


DIsha

Content Editor

Related News