ਕਰਨਾਟਕ ਦੇ ਮੰਤਰੀ ਦਾ ਵਿਵਾਦਤ ਬਿਆਨ, ਕਿਹਾ- ‘ਮੋਦੀ-ਮੋਦੀ’ ਦਾ ਨਾਅਰਾ ਲਾਉਣ ਵਾਲਿਆਂ ਨੂੰ ਮਾਰੋ ਥੱਪੜ

Wednesday, Mar 27, 2024 - 04:43 PM (IST)

ਬੈਂਗਲੁਰੂ (ਭਾਸ਼ਾ)- ਕਰਨਾਟਕ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼ਿਵਰਾਜ ਤੰਗਦਗੀ ਦੇ ਇਸ ਬਿਆਨ ‘ਮੋਦੀ-ਮੋਦੀ’ ਦੇ ਨਾਅਰੇ ਲਾਉਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਥੱਪੜ ਮਾਰਿਆ ਜਾਵੇ, ਨੂੰ ਲੈ ਕੇ ਮੰਗਲਵਾਰ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵਿਚਾਲੇ ਸ਼ਬਦੀ ਜੰਗ ਛਿੜ ਗਈ।

ਇਹ ਵੀ ਪੜ੍ਹੋ: ਥਾਈਲੈਂਡ 'ਚ ਹੇਠਲੇ ਸਦਨ 'ਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਬਿੱਲ ਪਾਸ

ਐਤਵਾਰ ਨੂੰ ਕੋਪਲ 'ਚ ਕਾਂਗਰਸੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਤੰਗਦਗੀ ਨੇ ਕਿਹਾ ਸੀ ਕਿ ਭਾਜਪਾ ਨੇਤਾਵਾਂ ਨੂੰ ਵੋਟਾਂ ਮੰਗਣ 'ਚ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ ਉਹ ਇਕ ਵੀ ਵਿਕਾਸ ਕੰਮ ਕਰਨ 'ਚ ਅਸਮਰੱਥ ਹਨ ਅਤੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ 'ਚ ਅਸਫਲ ਰਹੇ ਹਨ। ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ... ਜੇਕਰ ਕੋਈ ਵਿਦਿਆਰਥੀ ਜਾਂ ਨੌਜਵਾਨ 'ਮੋਦੀ, ਮੋਦੀ' ਕਹਿੰਦਾ ਹੈ ਤਾਂ ਉਨ੍ਹਾਂ ਨੂੰ ਥੱਪੜ ਮਾਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਐੱਸ.ਜੈਸ਼ੰਕਰ ਨੇ ਮਲੇਸ਼ੀਆ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਬਹੁਪੱਖੀ ਦੁਵੱਲੇ ਸਬੰਧਾਂ 'ਤੇ ਹੋਈ ਚਰਚਾ

ਉਨ੍ਹਾਂ ਕਿਹਾ ਸੀ ਕਿ ਭਾਜਪਾ ਨੇ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਕੀ ਕਿਸੇ ਨੂੰ ਨੌਕਰੀ ਦਿੱਤੀ? ਜਦੋਂ ਉਨ੍ਹਾਂ ਨੂੰ ਨੌਕਰੀ ਲਈ ਕਿਹਾ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ 'ਪਕੌੜੇ ਵੇਚੋ'। ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਸੀ. ਟੀ. ਰਵੀ ਨੇ ਕਿਹਾ ਕਿ ਕਾਂਗਰਸ ਵੱਲੋਂ ਇਹ ਬਹੁਤ ਹੀ ਅਣਉਚਿਤ ਗੱਲ ਹੋਈ ਹੈ ਕਿ ਉਸ ਨੇ ਤੰਗਦਗੀ ਵਰਗੇ ਵਿਅਕਤੀ ਨੂੰ ਸੱਭਿਆਚਾਰ ਵਿਭਾਗ ਸੌਂਪਿਆ ਹੈ ਜੋ ਅਸਭਿਅਕ ਢੰਗ ਨਾਲ ਬੋਲਦਾ ਹੈ।

ਇਹ ਵੀ ਪੜ੍ਹੋ: ਰੂਸ ਦੇ ਸੰਸਦ ਮੈਂਬਰ ਅੱਤਵਾਦੀ ਹਮਲੇ ਮਗਰੋਂ ਮੌਤ ਦੀ ਸਜ਼ਾ 'ਤੇ ਲੱਗੀ ਰੋਕ ਹਟਾਉਣ 'ਤੇ ਕਰ ਰਹੇ ਹਨ ਵਿਚਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News