ਜੰਮੂ ਕਸ਼ਮੀਰ : ਅੰਤਰਰਾਸ਼ਟਰੀ ਸਰਹੱਦ ''ਤੇ ਗੋਲੀਬਾਰੀ ''ਚ ਰਸੋਈਏ ਦੀ ਮੌਤ
Saturday, Jun 08, 2024 - 10:33 AM (IST)

ਸਾਂਬਾ (ਭਾਸ਼ਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਗੋਲੀ ਲੱਗਣ ਨਾਲ 26 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜੰਮੂ ਜ਼ਿਲ੍ਹੇ ਦੇ ਅਖਨੂਰ ਇਲਾਕੇ ਦੇ ਵਾਸੀ ਵਾਸੂਦੇਵ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਵਾਸੂਦੇਵ ਸਰਹੱਦ ਖੇਤਰ 'ਚ ਕੁਝ ਨਿਰਮਾਣ ਕੰਮ 'ਚ ਕੁਝ ਨਿਰਮਾਣ ਕੰਮ 'ਚ ਲੱਗੀ ਇਕ ਕੰਪਨੀ 'ਚ ਰਸੋਈਏ ਦਾ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਰੀਗਲ ਸਰਹੱਦ ਚੌਕੀ ਖੇਤਰ 'ਚ ਵਾਪਰੀ।
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਗਤੀਵਿਧੀ ਨੂੰ ਦੇਖਦੇ ਹੋਏ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਵਾਸੂਦੇਵ ਨੂੰ ਘੁਸਪੈਠੀਆ ਸਮਝ ਕੇ ਗੋਲੀ ਮਾਰ ਦਿੱਤੀ। ਵਾਸੂਦੇਵ ਦੇ ਸਹਿਕਰਮੀਆਂ ਅਨੁਸਾਰ ਜਦੋਂ ਉਹ ਟਾਇਲਟ ਲਈ ਆਪਣੇ ਤੰਬੂ ਤੋਂ ਬਾਹਰ ਗਏ ਸਨ, ਇਸੇ ਦੌਰਾਨ ਇਹ ਘਟਨਾ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਜ਼ਿਲ੍ਹਾ ਹਸਪਤਾਲ ਸਾਂਬਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਅਤੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਅੱਗੇ ਦੀ ਜਾਂਚ ਜਾਰੀ ਹੈ। ਹਸਪਤਾਲ ਦੇ ਮੈਡੀਕਲ ਅਧਿਕਾਰੀ ਕੇ. ਜੰਡਿਆਲ ਨੇ ਦੱਸਿਆ ਕਿ ਜ਼ਖ਼ਮੀ ਨੂੰ ਰਾਤ ਕਰੀਬ 11 ਵਜੇ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਬਚਾਉਣ ਲਈ ਹਰਸੰਭਵ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਮੁਰਦਾਘਰ 'ਚ ਰੱਖੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e