ਕੋਰੋਨਾ: ਫਰੀਦਾਬਾਦ ''ਚ ਸਾਹਮਣੇ ਆਇਆ ਪਹਿਲਾ ਮਾਮਲਾ, ਮਹਿਲਾ ਹੋਈ ਵਾਇਰਸ ਦਾ ਸ਼ਿਕਾਰ

03/20/2020 8:17:51 PM

ਫਰੀਦਾਬਾਦ — ਹਰਿਆਣਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਫਰੀਦਾਬਾਦ 'ਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਮਹਿਲਾ ਇਸ ਵਾਇਰਸ ਦਾ ਸ਼ਿਕਾਰ ਹੋ ਗਈ। ਇਸ ਗੱਲ ਦੀ ਪੁਸ਼ਟੀ ਜ਼ਿਲਾ ਡਿਪਟੀ ਕਮਿਸ਼ਨਰ ਯਸ਼ਪਾਲ ਯਾਦਵ ਨੇ ਕੀਤੀ।
ਯਸ਼ਪਾਲ ਨੇ ਦੱਸਿਆ ਕਿ ਮਹਿਲਾ ਦਾ ਇਲਾਜ਼ ਜ਼ਿਲੇ ਦੇ ਇਕ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ। ਪੀੜਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਵੱਖ ਕਰ ਦਿੱਤਾ ਹੈ।

Inder Prajapati

This news is Content Editor Inder Prajapati