ਕੋਰੋਨਾ: ਦੁਨੀਆ ''ਚ ਹੁਣ ਭਾਰਤ ਦਾ ਰਿਕਵਰੀ ਰੇਟ ਸਭ ਤੋਂ ਜ਼ਿਆਦਾ, ਅਮਰੀਕਾ ਨੂੰ ਛੱਡਿਆ ਪਿੱਛੇ
Saturday, Sep 19, 2020 - 07:45 PM (IST)

ਨਵੀਂ ਦਿੱਲੀ - ਕੋਰੋਨਾ ਦੇ ਵੱਧਦੇ ਮਾਮਲਿਆਂ 'ਚ ਭਾਰਤ, ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ। ਉਥੇ ਹੀ ਕੋਰੋਨਾ ਰਿਕਵਰੀ ਯਾਨੀ ਦੀ ਕੋਰੋਨਾ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੇ ਮਾਮਲੇ 'ਚ ਭਾਰਤ ਅਮਰੀਕਾ ਨੂੰ ਪਛਾੜ ਕੇ ਇੱਕ ਨੰਬਰ 'ਤੇ ਪਹੁੰਚ ਗਿਆ ਹੈ। ਯਾਨੀ ਕਿ ਕੋਰੋਨਾ ਨਾਲ ਠੀਕ ਹੋਣ ਵਾਲੇ ਸਭ ਤੋਂ ਜ਼ਿਆਦਾ ਲੋਕ ਭਾਰਤ 'ਚ ਹਨ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਹੁਣ ਤੱਕ ਦੇਸ਼ 'ਚ 42,08,431 ਕੋਰੋਨਾ ਮਰੀਜ਼ ਠੀਕ ਹੋ ਕੇ ਘਰ ਵਾਪਸ ਪਰਤੇ ਹਨ। ਯਾਨੀ ਕਿ ਭਾਰਤ 'ਚ ਕੋਰੋਨਾ ਰਿਕਵਰੀ ਰੇਟ ਹੁਣ ਵੱਧਕੇ ਕਰੀਬ 80 ਫ਼ੀਸਦੀ ਹੋ ਗਿਆ ਹੈ। ਜਦੋਂ ਕਿ ਮੌਤ ਦਰ ਘੱਟ ਕੇ 1.61 'ਤੇ ਪਹੁੰਚ ਗਿਆ ਹੈ।
ਸ਼ਨੀਵਾਰ ਨੂੰ ਦੇਸ਼ 'ਚ ਇੱਕ ਦਿਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 93,337 ਨਵੇਂ ਮਾਮਲੇ ਸਾਹਮਣੇ ਆਏ ਪਰ ਇਸ ਮਿਆਦ 'ਚ ਇਸ ਤੋਂ ਜ਼ਿਆਦਾ ਲੋਕ ਇਨਫੈਕਸ਼ਨ ਮੁਕਤ ਹੋਏ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟੇ 'ਚ 95,880 ਲੋਕ ਇਨਫੈਕਸ਼ਨ ਮੁਕਤ ਹੋ ਗਏ ਹਨ। ਇਸ ਮਿਆਦ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 93,337 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਦੇਸ਼ 'ਚ ਕੋਵਿਡ-19 ਦੇ ਕੁਲ 53,08,014 ਮਾਮਲੇ ਹੋ ਗਏ ਹਨ।
ਅੰਕੜਿਆਂ ਮੁਤਾਬਕ ਹੁਣ ਤੱਕ ਕੁਲ 42,08,431 ਲੋਕ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ ਅਤੇ ਠੀਕ ਹੋਣ ਵਾਲੇ ਲੋਕਾਂ ਦੀ ਦਰ ਵੱਧਕੇ 79.28 ਫ਼ੀਸਦੀ ਹੋ ਗਈ ਹੈ। ਬੀਤੇ 24 ਘੰਟੇ 'ਚ 1,247 ਪੀੜਤਾਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵੱਧਕੇ 85,619 ਹੋ ਗਈ। ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਦਰ ਘੱਟ ਕੇ 1.61 ਫ਼ੀਸਦੀ ਹੋ ਗਈ ਹੈ।