ਦੇਸ਼ ''ਚ ਹੁਣ ਤੱਕ 70 ਫ਼ੀਸਦੀ ਮੌਤਾਂ ਦੀ ਵਜ੍ਹਾ ਕੋਰੋਨਾ ਦੇ ਨਾਲ ਹੋਰ ਬੀਮਾਰੀਆਂ

05/10/2020 2:15:11 AM

ਨਵੀਂ ਦਿੱਲੀ (ਭਾਸ਼ਾ) - ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧਕੇ ਸ਼ਨੀਵਾਰ ਨੂੰ 2025 ਹੋ ਗਈ ਅਤੇ ਪੀੜਤਾਂ ਦੀ ਗਿਣਤੀ 59998 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਦੀ ਵੈੱਬਸਾਈਟ ਦੇ ਅਨੁਸਾਰ 70 ਫ਼ੀਸਦੀ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਦੇ ਨਾਲ ਹੋਰ ਬੀਮਾਰੀਆਂ ਕਾਰਨ ਹੋਈ। ਪਿਛਲੇ 24 ਘੰਟਿਆਂ 'ਚ ਇਸ ਵਾਇਰਸ ਕਾਰਨ 95 ਲੋਕਾਂ ਦੀ ਮੌਤ ਹੋਈ ਹੈ ਅਤੇ 3,320 ਨਵੇਂ ਮਾਮਲੇ ਸਾਹਮਣੇ ਆਏ ਹੈ। ਦੇਸ਼ 'ਚ 39,834 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਜਦੋਂ ਕਿ 18764 ਲੋਕ ਠੀਕ ਹੋ ਗਏ ਹਨ। ਹੁਣ ਤੱਕ ਕਰੀਬ 29.91 ਫ਼ੀਸਦੀ ਮਰੀਜ਼ ਠੀਕ ਹੋਏ ਹਨ।

Inder Prajapati

This news is Content Editor Inder Prajapati