ਜੰਮੂ-ਕਸ਼ਮੀਰ ''ਚ ਕੋਰੋਨਾ ਮਾਮਲੇ 32000 ਦੇ ਕਰੀਬ, 610 ਦੀ ਮੌਤ
Saturday, Aug 22, 2020 - 08:08 PM (IST)
ਸ਼੍ਰੀਨਗਰ - ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 601 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਸ਼ਨੀਵਾਰ ਨੂੰ 32 ਹਜ਼ਾਰ ਦੇ ਕਰੀਬ ਪਹੁੰਚ ਗਈ ਅਤੇ 15 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦਾ ਗਿਣਤੀ 610 ਹੋ ਗਈ। ਅਧਿਕਾਰਕ ਸੂਤਰਾਂ ਮੁਤਾਬਕ ਨਵੇਂ ਮਾਮਲਿਆਂ 'ਚ 492 ਕਸ਼ਮੀਰ ਤੋਂ ਅਤੇ 118 ਜੰਮੂ ਤੋਂ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਵਧ ਕੇ 31,981 ਹੋ ਗਈ ਹੈ। ਇਸ ਦੌਰਾਨ 593 ਹੋਰ ਮਰੀਜ਼ਾਂ ਦੇ ਤੰਦਰੁਸਤ ਹੋਣ ਨਾਲ ਇਨਫੈਕਸ਼ਨ ਤੋਂ ਨਜਾਤ ਪਾਉਣ ਵਾਲਿਆਂ ਦੀ ਗਿਣਤੀ ਵਧ ਕੇ 24,398 ਹੋ ਗਈ ਹੈ। ਪ੍ਰੇਸ਼ਾਨੀ ਦੀ ਗੱਲ ਇਹ ਹੈ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ 'ਚ ਦੋ ਦਾ ਵਾਧਾ ਦਰਜ ਕੀਤਾ ਗਿਆ ਅਤੇ ਇਨ੍ਹਾਂ ਦੀ ਗਿਣਤੀ 6,975 ਹੋ ਗਈ ਜੋ ਸ਼ੁੱਕਰਵਾਰ ਨੂੰ 6,973 ਸੀ।