ਕਮਜ਼ੋਰ ਪੈ ਰਹੀ ਤੀਜੀ ਲਹਿਰ! ਦੇਸ਼ ਦੇ 34 ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਰੋਨਾ ਦੇ ਮਾਮਲੇ ਘਟੇ

02/04/2022 11:20:28 AM

ਨਵੀਂ ਦਿੱਲੀ– ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਕਰਨਾਟਕ, ਮਹਾਰਾਸ਼ਟਰ ਅਤੇ ਤਮਿਲਨਾਡੂ ਸਮੇਤ 34 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਰੋਨਾ ਦੇ ਮਾਮਲਿਆਂ ’ਚ ਕਮੀ ਦਰਜ ਕੀਤੀ ਜਾ ਰਹੀ ਹੈ, ਜਦੋਂ ਕਿ ਕੇਰਲ ਅਤੇ ਮਿਜ਼ੋਰਮ ’ਚ ਮਾਮਲਿਆਂ ਅਤੇ ਇਨਫੈਕਸ਼ਨ ਦਰ ’ਚ ਅਜੇ ਵੀ ਵਾਧਾ ਹੋ ਰਿਹਾ ਹੈ। ਕੋਰੋਨਾ ਮਹਾਮਾਰੀ ਨੂੰ ਰੋਕਣ ’ਚ ਕੋਵਿਡ ਟੀਕਾਕਰਨ ਅਸਰਦਾਈ ਹਥਿਆਰ ਸਾਬਤ ਹੋਇਆ ਹੈ ਅਤੇ ਇਸ ਨਾਲ ਇਨਫੈਕਸ਼ਨ ਦਰ ਅਤੇ ਮੌਤ ਦਰ ’ਚ ਕਮੀ ਆਈ ਹੈ।

ਇਹ ਵੀ ਪੜ੍ਹੋ– ਪੰਜਾਬ ਸਮੇਤ 7 ਸੂਬਿਆਂ ’ਚ ਨੀਡਲ ਫ੍ਰੀ ਕੋਰੋਨਾ ਵੈਕਸੀਨ ਦੀ ਸਪਲਾਈ ਸ਼ੁਰੂ

ਕੇਂਦਰੀ ਸਿਹਤ ਮੰਤਰਾਲਾ ਨੇ ਮੀਡੀਆ ਦੀਆਂ ਉਨ੍ਹਾਂ ਖਬਰਾਂ ਨੂੰ ਬੇ-ਬੁਨਿਆਦ ਅਤੇ ਭਰਮਾਊ ਕਰਾਰ ਦਿੱਤਾ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾ ਰੋਕੂ ਦੋਵੇਂ ਖੁਰਾਕਾਂ ਲਏ ਬਿਨਾਂ ਲਾਭਪਾਤਰੀਆਂ ਨੂੰ ਦੋਵੇਂ ਖੁਰਾਕਾਂ ਲੈ ਚੁੱਕੇ ਲਾਭਪਾਤਰੀਆਂ ਦੇ ਤੌਰ ’ਤੇ ਰਜਿਸਟਰਡ ਕੀਤਾ ਜਾ ਰਿਹਾ ਹੈ।

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਕ ਲੱਖ 49 ਹਜ਼ਾਰ 349 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ 1,072 ਮਰੀਜ਼ਾਂ ਦੀ ਮੌਤ ਹੋਈ ਹੈ। ਓਧਰ ਵੀਰਵਾਰ ਨੂੰ ਦੇਸ਼ ’ਚ ਇਕ ਦਿਨ ’ਚ ਕੋਵਿਡ-19 ਦੇ 1,72,433 ਨਵੇਂ ਮਾਮਲੇ ਸਾਹਮਣੇ ਆਏ ਆਏ ਸਨ ਅਤੇ 1008 ਲੋਕਾਂ ਦੀ ਮੌਤ ਹੋਈ ਸੀ। ਇਸ ਦਰਮਿਆਨ ਕੇਂਦਰੀ ਸਿੱਖਿਆ ਮੰਤਰਾਲਾ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ 11 ਸੂਬਿਆਂ ’ਚ ਸਕੂਲ ਪੂਰੀ ਤਰ੍ਹਾਂ ਖੁੱਲ੍ਹੇ ਹਨ। ਉੱਥੇ ਹੀ, 16 ਸੂਬਿਆਂ ’ਚ ਵੱਡੀਆਂ ਜਮਾਤਾਂ ਲਈ ਅੰਸ਼ਿਕ ਰੂਪ ’ਚ ਸਕੂਲ ਖੁੱਲ੍ਹੇ ਹੋਏ ਹਨ ਅਤੇ 9 ਸੂਬਿਆਂ ’ਚ ਅਜੇ ਵੀ ਬੰਦ ਹਨ।

ਇਹ ਵੀ ਪੜ੍ਹੋ– ਤ੍ਰਿਪੁਰਾ ’ਚ ਕੋਵਿਡ ਤੋਂ ਪੀੜਤ ਪੰਜਾਬੀ ਨੇ ਕੀਤੀ ਖ਼ੁਦਕੁਸ਼ੀ

 

ਇਹ ਵੀ ਪੜ੍ਹੋ– UP Election 2022: ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਕਾਂਗਰਸ ਉਮੀਦਵਾਰ ਹੋਈ ਬੇਹੋਸ਼

ਬੰਗਾਲ ’ਚ ਸਕੂਲ-ਕਾਲਜ ਖੁੱਲ੍ਹੇ
ਕੋਰੋਨਾ ਦੇ ਮਾਮਲੇ ਘਟਣ ਤੋਂ ਬਾਅਦ ਪੱਛਮੀ ਬੰਗਾਲ ’ਚ ਸਕੂਲ-ਕਾਲਜ ਅੱਜ ਫਿਰ ਤੋਂ ਖੁੱਲ੍ਹ ਗਏ। ਕੋਵਿਡ ਪ੍ਰੋਟੋਕਾਲ ਅਨੁਸਾਰ, ਸੂਬੇ ਦੇ ਸਕੂਲਾਂ ’ਚ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਫਲਾਈਨ ਪੜ੍ਹਾਈ ਫਿਰ ਤੋਂ ਸ਼ੁਰੂ ਕੀਤੀ ਗਈ। ਵਿਦਿਆਰਥੀਆਂ ਨੇ ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰ ਕੇ ਸਕੂਲਾਂ ਅਤੇ ਕਾਲਜਾਂ ਦਾ ਰੁਖ਼ ਕੀਤਾ।

ਇਹ ਵੀ ਪੜ੍ਹੋ– ਆਨਲਾਈਨ ਖ਼ਰੀਦੀ 50,999 ਰੁਪਏ ਦੀ Apple Watch, ਡੱਬਾ ਖੋਲ੍ਹਿਆ ਤਾਂ ਉੱਡ ਗਏ ਹੋਸ਼


Rakesh

Content Editor

Related News