ਮਹਾਰਾਸ਼ਟਰ ''ਚ ਕੋਰੋਨਾ ਮਾਮਲੇ 1.42 ਲੱਖ ਤੋਂ ਪਾਰ, 5751 ਦੀ ਮੌਤ

06/24/2020 10:18:20 PM

ਮੁੰਬਈ- ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਨਾਲ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ 'ਚ ਦਿਨੋਂ-ਦਿਨ ਸਥਿਤੀ ਖਰਾਬ ਹੁੰਦੀ ਜਾ ਰਹੀ ਹੈ ਤੇ ਪਿਛਲੇ 24 ਘੰਟਿਆਂ ਦੇ ਦੌਰਾਨ ਰਿਕਾਰਡ 3890 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਾਜ਼ੇਟਿਵ ਦੀ ਗਿਣਤੀ ਬੁੱਧਵਾਰ ਦੀ ਰਾਤ ਵੱਧ ਕੇ 1.42 ਲੱਖ ਤੋਂ ਪਾਰ ਪਹੁੰਚ ਗਈ। ਅਧਿਕਾਰਤ ਸੂਤਰਾਂ ਦੇ ਅਨੁਸਾਰ ਪਾਜ਼ੇਟਿਵ ਦੀ ਗਿਣਤੀ ਵੱਧ ਕੇ 142900 ਹੋ ਗਈ ਹੈ। ਇਸ ਦੌਰਾਨ 208 ਹੋਰ ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋਣ ਨਾਲ ਇਸ ਖਤਰਨਾਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 6739 ਹੋ ਗਈ ਹੈ। ਸੂਬੇ 'ਚ 4161 ਲੋਕ ਇਸ ਪੀਰੀਅਰਡ 'ਚ ਰੋਗਮੁਕਤ ਹੋਏ ਹਨ, ਜਿਸ ਤੋਂ ਬਾਅਦ ਸਿਹਤ ਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 73792 ਹੋ ਗਈ ਹੈ। ਸੂਤਰਾਂ ਦੇ ਅਨੁਸਾਰ ਸੂਬੇ 'ਚ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 62354 ਹੈ, ਜਿਸ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਤੇ ਮੌਤ ਦੇ ਮਾਮਲੇ 'ਚ ਪੂਰੇ ਦੇਸ਼ 'ਚ ਮਹਾਰਾਸ਼ਟਰ ਪਹਿਲੇ ਸਥਾਨ 'ਤੇ ਹੈ।

Gurdeep Singh

This news is Content Editor Gurdeep Singh