ਦੇਸ਼ 'ਚ ਪਿਛਲੇ 24 ਘੰਟੇ 'ਚ ਤੇਜ਼ੀ ਨਾਲ ਵੱਧੇ ਕੋਰੋਨਾ ਦੇ ਮਾਮਲੇ, 704 ਲੋਕ ਹੋਏ ਪੀੜਤ

04/06/2020 7:52:07 PM

ਨਵੀਂ ਦਿੱਲੀ— ਦੁਨੀਆ ਦੇ ਨਾਲ-ਨਾਲ ਭਾਰਤ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਭਾਰਤ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ 111 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਪਾਜ਼ੀਟਿਵ ਲੋਕਾਂ ਦੀ ਸੰਖਿਆ 4281 ਤਕ ਪਹੁੰਚ ਗਈ ਹੈ। ਇਸ 'ਚ ਕੋਰੋਨਾ ਨਾਲ 318 ਲੋਕ ਠੀਕ ਵੀ ਹੋ ਗਏ ਹਨ। ਪਿਛਲੇ 24 ਘੰਟਿਆਂ 'ਚ ਦੇਸ਼ 'ਚ 704 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਪਿਛਲੇ 24 ਘੰਟਿਆਂ 'ਚ 28 ਲੋਕਾਂ ਦੀ ਮੌਤ ਇਸ ਵਾਇਰਸ ਨਾਲ ਹੋਈ ਹੈ। ਭਾਰਤ 'ਚ ਇਕ ਦਿਨ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਹੁਣ ਤਕ ਇਹ ਸਭ ਤੋਂ ਜ਼ਿਆਦਾ ਅੰਕੜਾ ਹੈ।

ਸਿਹਤ ਮੰਤਰਾਲੇ ਵਲੋਂ ਇਹ ਅੰਕੜੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦੇਸ਼ 'ਚ 21 ਦਿਨਾਂ ਦਾ ਲਾਕਡਾਊਨ ਜਾਰੀ ਹੈ, ਜੋ 14 ਅਪ੍ਰੈਲ ਤਕ ਚੱਲੇਗਾ। ਸਾਰੇ ਸੂਬਿਆਂ ਦੀਆਂ ਸਰਕਾਰਾਂ ਲਾਕਡਾਊਨ ਦਾ ਸਖਤੀ ਨਾਲ ਪਾਲਣਾ ਕਰਵਾ ਰਹੀਆਂ ਹਨ।

Gurdeep Singh

This news is Content Editor Gurdeep Singh