ਦੇਸ਼ ''ਚ ਕੋਰੋਨਾ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ, 1.27 ਲੱਖ ਨਵੇਂ ਮਾਮਲੇ ਆਏ ਸਾਹਮਣੇ

Saturday, Feb 05, 2022 - 10:58 AM (IST)

ਦੇਸ਼ ''ਚ ਕੋਰੋਨਾ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ, 1.27 ਲੱਖ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 1,27,952 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,20,80,664 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 13,31,648 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਨਾਲ 1,059 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 5,01,114 ਹੋ ਗਈ। ਦੇਸ਼ 'ਚ ਹਾਲੇ 13,31,648 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 3.16 ਫੀਸਦੀ ਹੈ। 

ਇਹ ਵੀ ਪੜ੍ਹੋ : 'ਹਨੀ' ਦੀ ਗ੍ਰਿਫ਼ਤਾਰੀ ਮਗਰੋਂ ਭਖੀ ਸਿਆਸਤ, ਰਣਦੀਪ ਸੁਰਜੇਵਾਲਾ ਨੇ PM ਮੋਦੀ 'ਤੇ ਲਾਏ ਵੱਡੇ ਇਲਜ਼ਾਮ

ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,03,921 ਦੀ ਕਮੀ ਦਰਜ ਕੀਤੀ ਗਈ ਹੈ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 95.64 ਫੀਸਦੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 7.98 ਫੀਸਦੀ ਅਤੇ ਹਫ਼ਤਾਵਾਰ ਦਰ 11.21 ਫੀਸਦੀ ਦਰਜ ਕੀਤੀ ਗਈ। ਦੇਸ਼ 'ਚ ਹੁਣ ਤੱਕ 4,02,47,902 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ 168.98 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News