ਹਰਿਆਣਾ ''ਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 1300 ਤੋਂ ਪਾਰ ਪਹੁੰਚੀ
Wednesday, May 27, 2020 - 06:32 PM (IST)
ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਇਨਫੈਕਸ਼ਨ ਦੇ ਅੱਜ ਭਾਵ ਬੁੱਧਵਾਰ ਨੂੰ 6 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ 'ਚ ਪੀੜਤ ਮਾਮਲਿਆਂ ਦੀ ਗਿਣਤੀ 1311 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ 'ਚੋਂ 828 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਜਦਕਿ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲੇ ਹੁਣ ਵੱਧ ਕੇ 466 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚ ਅਮਰੀਕਾ ਤੋਂ ਵਾਪਸ ਪਰਤੇ ਹਰਿਆਣਾ ਮੂਲ ਦੇ ਕੋਰੋਨਾ ਪਾਜ਼ੇਟਿਵ 21 ਲੋਕ ਵੀ ਸ਼ਾਮਲ ਹਨ। ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਇਹ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਅੱਜ ਰੋਹਤਕ ਅਤੇ ਨਾਰਨੌਲ ਤੋਂ 3-3 ਮਾਮਲੇ ਸਾਹਮਣੇ ਆਏ ਹਨ।
ਸੂਬੇ 'ਚ ਵਿਦੇਸ਼ ਤੋਂ ਪਰਤੇ ਲੋਕਾਂ ਦਾ ਅੰਕੜਾ ਹੁਣ ਵੱਧ ਕੇ 53665 ਤੱਕ ਪਹੁੰਚ ਗਿਆ ਹੈ, ਜਿਸ 'ਚ 35498 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 18167 ਨਿਗਰਾਨੀ 'ਚ ਹਨ। ਹੁਣ ਤੱਕ 103376 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 98276 ਨੈਗੇਟਿਵ ਅਤੇ 14 ਇਟਲੀ ਅਤੇ 21 ਅਮਰੀਕੀ ਪ੍ਰਵਾਸੀਆਂ ਸਮੇਤ 1311 ਪਾਜ਼ੇਟਿਵ ਮਾਮਲੇ ਮਿਲੇ ਹਨ। ਇਸ ਤੋਂ ਇਲਾਵਾ 3789 ਸੈਂਪਲਾਂ ਦੀ ਰਿਪੋਰਟ ਆਉਣੀ ਹੁਣ ਵੀ ਬਾਕੀ ਹੈ ਅਤੇ 1311 ਪਾਜ਼ੇਟਿਵ ਮਰੀਜ਼ਾਂ 'ਚੋਂ 828 ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ।