J&K 'ਚ ਵੀ ਕੋਰੋਨਾ ਦਾ ਕਹਿਰ ਜਾਰੀ, ਪੀੜਤ ਮਰੀਜ਼ ਦੀ ਗਿਣਤੀ ਹੋਈ 824

05/09/2020 3:50:06 PM

ਜੰਮੂ (ਵਾਰਤਾ)— ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਸ਼ਨੀਵਾਰ ਭਾਵ ਅੱਜ ਕੋਰੋਨਾ ਵਾਇਰਸ 'ਕੋਵਿਡ-19' ਨਾਲ ਪੀੜਤ ਇਕ ਨਵਾਂ ਮਾਮਲਾ ਸਾਹਮਣੇ ਆਉਣ ਨਾਲ ਹੀ ਪ੍ਰਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 824 ਹੋ ਗਈ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਕਠੁਆ ਜ਼ਿਲੇ ਦੇ ਬਸ਼ੋਲੀ ਇਲਾਕੇ ਵਿਚ ਇਕ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਅਤੇ ਉਸ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਆਏ ਵਿਅਕਤੀ ਦਾ ਯਾਤਰਾ ਇਤਿਹਾਸ ਰਿਹਾ ਹੈ। ਯਾਨੀ ਕਿ ਉਹ ਵਿਦੇਸ਼ ਦੀ ਯਾਤਰਾ ਕਰ ਚੁੱਕਾ ਹੈ।

ਪੀੜਤ ਵਿਅਕਤੀ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਕੋਰੋਨਾ ਪੀੜਤ ਮਰੀਜ਼ ਨੂੰ ਕੁਆਰੰਟੀਨ ਸੈਂਟਰ 'ਚ ਟਰਾਂਸਫਰ ਕਰ ਕੀਤਾ ਗਿਆ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 9 ਹੈ। ਦੱਸ ਦੇਈਏ ਕਿ ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ 32 ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਚੁੱਕਾ ਹੈ। ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪੂਰੇ ਭਾਰਤ ਵਿਚ ਕੋਰੋਨਾ ਦੇ ਕੇਸ 59 ਹਜ਼ਾਰ ਤੋਂ ਪਾਰ ਪੁੱਜ ਗਏ ਹਨ ਅਤੇ 1900 ਦੇ ਕਰੀਬ ਲੋਕਾਂ ਦੀ ਜਾਨ ਜਾ ਚੁੱਕੀ ਹੈ।

Tanu

This news is Content Editor Tanu