ਅੰਬਾਲਾ ''ਚ ਪੈਦਲ ਘਰ ਜਾ ਰਹੇ ਮਜ਼ਦੂਰਾਂ ਨੂੰ ਗੱਡੀ ਨੇ ਮਾਰੀ ਟੱਕਰ, 1 ਦੀ ਮੌਤ
Tuesday, May 12, 2020 - 01:08 PM (IST)
ਅੰਬਾਲਾ-ਘਰ ਵਾਪਸ ਪਰਤੇ ਰਹੇ ਮਜ਼ਦੂਰਾਂ ਦੀ ਮੌਤ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਤਾਜ਼ਾ ਮਾਮਲਾ ਹਰਿਆਣਾ ਦੇ ਅੰਬਾਲਾ ਜ਼ਿਲੇ ਤੋਂ ਸਾਹਮਣੇ ਆਇਆ ਹੈ, ਇੱਥੇ ਪੈਦਲ ਆਪਣੇ ਘਰ ਜਾ ਰਹੇ ਮਜ਼ਦੂਰ ਇਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕਈ ਮਜ਼ਦੂਰ ਨੈਸ਼ਨਲ ਹਾਈਵੇਅ ਰਾਹੀਂ ਆਪਣੇ ਘਰ ਬਿਹਾਰ ਜਾ ਰਹੇ ਸੀ, ਤਾਂ ਇਕ ਤੇਜ਼ ਰਫਤਾਰ ਇਨੋਵਾ ਨੇ ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਸ 'ਚ ਇਕ ਮਜ਼ਦੂਰ ਦੀ ਮੌਕੇ 'ਤੇ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੂਜੇ ਮਜ਼ਦੂਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਔਰੰਗਾਬਾਦ ਰੇਲ ਹਾਦਸੇ ਦੇ ਸ਼ਿਕਾਰ ਮਜ਼ਦੂਰ ਵੀ ਪੈਦਲ ਹੀ ਆਪਣੇ ਘਰ ਜਾ ਰਹੇ ਸੀ। ਉਹ ਥੋੜ੍ਹੀ ਦੇਰ ਆਰਾਮ ਕਰਨ ਲਈ ਰੇਲਵੇ ਟ੍ਰੈਕ 'ਤੇ ਸੌਂ ਗਏ ਪਰ ਇਸ ਦੌਰਾਨ ਇਕ ਮਾਲਗੱਡੀ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਹਾਦਸੇ 'ਚ ਮੌਕੇ 'ਤੇ 16 ਮਜ਼ਦੂਰਾਂ ਦੀ ਮੌਤ ਹੋ ਗਈ ਸੀ।