ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 11 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ

Friday, Apr 14, 2023 - 11:30 AM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 11,109 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,97,269 ਹੋ ਗਈ। ਪਿਛਲੇ 236 ਦਿਨਾਂ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਹਨ। ਉੱਥੇ ਹੀ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 49,622 'ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਸੰਕਰਮਣ ਨਾਲ ਦਿੱਲੀ ਅਤੇ ਰਾਜਸਥਾਨ 'ਚ 3-3, ਛੱਤੀਸਗੜ੍ਹ ਅਤੇ ਪੰਜਾਬ 'ਚ 2-2 ਅਤੇ ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਪੁਡੂਚੇਰੀ, ਤਾਮਿਲਨਾਡੂ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ ਇਕ-ਇਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ 'ਚ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 5,31,064 ਹੋ ਗਈ। 

ਇਹ ਵੀ ਪੜ੍ਹੋ : ਹੈਰੋਇਨ ਦੀ ਇਕ ਵੱਡੀ ਖੇਪ ਲਿਜਾਂਦੇ ਲਾਰੈਂਸ ਬਿਸ਼ਨੋਈ ਗਿਰੋਹ ਦੇ 3 ਗੁਰਗੇ ਕਾਬੂ

ਉੱਥੇ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਦਮ ਤੋੜਨ ਵਾਲੇ ਮਰੀਜ਼ਾਂ ਦੀ ਸੂਚੀ 'ਚ 9 ਹੋਰ ਨਾਮ ਜੋੜੇ ਹਨ। ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਦੀ ਰੋਜ਼ਾਨਾ ਦਰ 5.01 ਫੀਸਦੀ ਅਤੇ ਹਫ਼ਤਾਵਾਰ ਦਰ 4.29 ਫੀਸਦੀ ਹੈ। ਦੇਸ਼ 'ਚ ਹੁਣ 49,622 ਲੋਕਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.11 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.70 ਫੀਸਦੀ ਹੈ। ਹੁਣ ਤੱਕ ਕੁੱਲ 4,42,16,586 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220,66,25,120 ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News