ਹਰਿਆਣਾ ''ਚ ਕੋਰੋਨਾ ਪੀੜਤਾਂ ਦੀ ਗਿਣਤੀ 800 ਤੋਂ ਪਾਰ ਪਹੁੰਚੀ

05/15/2020 7:47:28 PM

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਵਾਇਰਸ ਦੇ ਅੱਜ 23 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 841 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ 'ਚੋਂ 453 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 12 ਲੋਕਾਂ ਦੀ ਮੌਤ ਹੋ ਗਈ ਹੈ। ਸੂਬੇ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 376 ਤੱਕ ਪਹੁੰਚ ਚੁੱਕੀ ਹੈ। ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੇ ਕੋਰੋਨਾ ਦਾ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਹੈ। ਸੂਬੇ 'ਚ ਅੱਜ ਸੋਨੀਪਤ ਤੋਂ 11, ਫਰੀਦਾਬਾਦ ਤੋਂ 6, ਪੰਚਕੂਲਾ ਅਤੇ ਕੈਥਲ ਤੋਂ 2-2, ਨੂੰਹ ਅਤੇ ਰੋਹਤਕ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। 

ਦੱਸਣਯੋਗ ਹੈ ਕਿ ਸੂਬੇ 'ਚ ਵਿਦੇਸ਼ ਤੋਂ ਪਰਤੇ ਲੋਕਾਂ ਦੀ ਪਛਾਣ ਦਾ ਅੰਕੜਾ ਹੁਣ 39353 ਤੱਕ ਪਹੁੰਚ ਚੁੱਕਿਆ ਹੈ, ਜਿਨ੍ਹਾਂ 'ਚੋਂ 25153 ਲੋਕਾਂ ਨੇ ਕੁਆਰੰਟੀਨ ਦੀ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 14200 ਨਿਗਰਾਨੀ 'ਚ ਹਨ। ਹੁਣ ਤੱਕ 70759 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 65201 ਨੈਗੇਟਿਵ ਅਤੇ 14 ਇਟਲੀ ਦੇ ਨਾਗਰਿਕ ਸਮੇਤ 841 ਪਾਜ਼ੇਟਿਵ ਹਨ। 


Iqbalkaur

Content Editor

Related News