ਮਹਾਰਾਸ਼ਟਰ ''ਚ ਕੋਰੋਨਾ ਦਾ ਕਹਿਰ, 24 ਘੰਟਿਆਂ ''ਚ 27 ਮੌਤਾਂ, 678 ਨਵੇਂ ਕੇਸ

05/04/2020 12:32:43 AM

ਮੁੰਬਈ— ਮਹਾਰਾਸ਼ਟਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਹੋਰ ਸੂਬਿਆਂ ਦੇ ਮੁਕਾਬਲੇ ਜ਼ਿਆਦਾ ਗਿਣਤੀ 'ਚ ਕੋਰੋਨਾ ਮਰੀਜ਼ਾਂ ਦੀ ਪਹਿਚਾਣ ਹੋਈ ਹੈ। ਮਹਾਰਾਸ਼ਟਰ 'ਚ ਐਤਵਾਰ ਨੂੰ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 678 ਨਵੇਂ ਕੇਸ ਸਾਹਮਣੇ ਆਏ। ਨਾਲ ਹੀ ਪੀੜਤਾਂ ਨਾਲ ਪਿਛਲੇ 24 ਘੰਟਿਆਂ 'ਚ 27 ਲੋਕਾਂ ਦੀ ਮੌਤ ਹੋ ਗਈ, ਇਸ ਦੇ ਨਾਲ ਹੀ ਮਹਾਰਾਸ਼ਟਰ 'ਚ ਜਿੱਥੇ ਕੁਲ ਕੋਰੋਨਾ ਮਰੀਜ਼ਾਂ ਦੀ ਸੰਖਿਆਂ 12,974 ਹੋ ਗਈ ਹੈ ਤਾਂ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 548 ਹੈ। ਮਹਾਰਾਸ਼ਟਰ 'ਚ ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਨੇ ਸੂਬੇ ਨੂੰ ਮੁਸ਼ਕਿਲ 'ਚ ਪਾ ਦਿੱਤਾ ਹੈ। ਲਾਕਡਾਊਨ ਦੇ ਨਿਯਮਾਂ ਦੀ ਪਾਲਨਾ ਹੋਣ ਦੇ ਬਾਵਜੂਦ ਰੋਜਾਨਾ ਵੱਡੀ ਸੰਖਿਆਂ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਮੁੰਬਈ 'ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਲੋਕ ਪੀੜਤ ਹਨ। ਇਕੱਲੇ ਮੁੰਬਈ 'ਚ ਕੋਰੋਨਾ ਦੇ ਅੱਧੇ ਤੋਂ ਜ਼ਿਆਦਾ ਮਰੀਜ਼ ਹਨ।
ਐਤਵਾਰ ਨੂੰ ਕੋਰੋਨਾ ਨਾਲ ਮਹਾਰਾਸ਼ਟਰ 'ਚ 27 ਮੌਤਾਂ ਹੋਈਆਂ—  ਮੁੰਬਈ-21, ਪੁਣੇ- 4, ਭਿਵੰਡੀ-1, ਨਵੀਂ ਮੁੰਬਈ-1
ਮਹਾਰਾਸ਼ਟਰ 'ਚ ਮੁੰਬਈ ਸਭ ਤੋਂ ਜ਼ਿਆਦਾ ਕੋਰੋਨਾ ਦੇ ਕਹਿਰ ਨੂੰ ਝੱਲ ਰਿਹਾ ਹੈ। ਮੁੰਬਈ ਸ਼ਹਿਰ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 449 ਨਵੇਂ ਮਾਮਲੇ ਸਾਹਮਣੇ ਆਏ ਤਾਂ 21 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਮੁੰਬਈ 'ਚ ਕੋਰੋਨਾ ਦੇ 8800 ਕੇਸ ਸਾਹਮਣੇ ਆ ਚੁੱਕੇ ਹਨ। ਮੁੰਬਈ ਸ਼ਹਿਰ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ 343 ਲੋਕਾਂ ਦੀ ਮੌਤ ਹੋ ਚੁੱਕੀ ਹੈ।


Gurdeep Singh

Content Editor

Related News