ਭਾਰਤ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ

03/31/2020 11:16:48 AM

ਨਵੀਂ ਦਿੱਲੀ-ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾਵਾਇਰਸ ਦੇ 200 ਤੋਂ ਉਪਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਡ ਮਾਮਲਿਆਂ ਦੀ ਗਿਣਤੀ 1311 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 11 ਮਰੀਜ਼ਾਂ ਦੀ ਮੌਤ ਹੋਣ ਕਾਰਨ ਹੁਣ ਤੱਕ ਕੁੱਲ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਟਿੰਗ ਦਾ ਸਖਤਾਈ ਨਾਲ ਪਾਲਣ ਕਰਵਾਉਣ 'ਤੇ ਕੁਝ ਚੰਗੇ ਨਤੀਜੇ ਸਾਹਮਣੇ ਆਏ ਹਨ। ਹੁਣ ਤੱਕ ਕੋਰੋਨਾਵਾਇਰਸ ਨਾਲ ਇਨਫੈਕਟਡ 100 ਮਰੀਜ਼ ਠੀਕ ਵੀ ਹੋ ਚੁੱਕੇ ਹਨ। 

ਸਿਹਤ ਮੰਤਰਾਲੇ ਦੇ ਬੁਲਾਰੇ ਲਵ ਅਗਰਵਾਲ ਨੇ ਸੋਮਵਾਰ ਨੂੰ ਦੱਸਿਆ ਕਿ ਜਿਨ੍ਹਾਂ ਚਾਰ ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਦੀ ਉਮਰ ਜ਼ਿਆਦਾ ਸੀ ਅਤੇ ਉਨ੍ਹਾਂ ਦੇ ਕੋਰੋਨਾਵਾਇਰਸ ਦੇ ਮਰੀਜ਼ ਨਾਲ ਸੰਪਰਕ ਦਾ ਇਤਿਹਾਸ ਵੀ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੇਸ਼ 'ਚ ਕੋਰੋਨਾ ਵਾਇਰਸ ਦੀ ਇਨਫੈਕਸ਼ਨ  ਨੂੰ ਦੇਖਦੇ ਹੋਏ ਸਰਕਾਰ ਦਾ ਧਿਆਨ ਕੋਰੋਨਾ ਵਾਇਰਸ ਤੋਂ ਜ਼ਿਆਦਾ ਇਨਫੈਕਟਡ ਇਲਾਕਿਆਂ 'ਤੇ ਹੈ ਅਤੇ ਸਾਰੇ ਸੂਬਿਆਂ ਨਾਲ ਮਿਲ ਕੇ ਕਮਿਊਨਿਟੀ ਸਰਵੀਲਾਂਸ, ਜ਼ਿਆਦਾ ਤੋਂ ਸੰਪਰਕ ਟ੍ਰੇਸਿੰਗ ਵਰਗੇ ਯਤਨਾਂ ਕੀਤਾ ਜਾ ਰਹੇ ਹਨ। ਇਸ ਤੋਂ ਇਲਾਵਾ ਲਾਕਡਾਊਨ ਅਤੇ ਸੋਸ਼ਲ ਡਿਸਟੈਂਸਿੰਗ ਦੇ ਪਾਲਣ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਜੇਕਰ ਯੂਰਪ ਅਤੇ ਹੋਰ ਵਿਕਸਿਤ ਦੇਸ਼ਾਂ ਦੀ ਗੱਲ ਕੀਤੀ ਜਾਵੇ ਤਾਂ ਅਸੀਂ ਉਨ੍ਹਾਂ ਦੇ ਮੁਕਾਬਲੇ ਬਿਹਤਰ ਸਥਿਤੀ 'ਚ ਹਾਂ। ਸਾਨੂੰ 100ਵੇਂ ਮਾਮਲੇ ਤੋਂ 1000 ਦੀ ਗਿਣਤੀ ਤੱਕ ਆਉਣ ਲਈ 12 ਦਿਨ ਦਾ ਸਮਾਂ ਲੱਗਿਆ ਹੈ ਜਦਕਿ ਇੰਨੇ ਸਮੇਂ ਦੌਰਾਨ ਵਿਕਸਿਤ ਦੇਸ਼ਾਂ 'ਚ 3,000 ਤੋਂ 8,000 ਦੇ ਵਿਚਾਲੇ ਮਾਮਲੇ ਸਾਹਮਣੇ ਆ ਗਏ ਸੀ। ਸਾਡੇ ਦੇਸ਼ 'ਚ ਸਮਾਜਿਕ ਦੂਰੀ ਅਤੇ ਲਾਕਡਾਊਨ ਦਾ ਸਖਤੀ ਨਾਲ ਪਾਲਣ ਕਰਨ ਕਾਰਨ ਨਵੇਂ ਇਨਫੈਕਟਡ ਮਾਮਲਿਆਂ 'ਚ ਥੋੜਾ ਸੁਧਾਰ ਦੇਖਿਆ ਜਾ ਸਕਦਾ ਹੈ ਪਰ ਇਸ ਦੇ ਲਈ ਜਨਤਾ ਨੂੰ ਅਲਰਟ ਰਹਿਣਾ ਹੋਵੇਗਾ ਕਿਉਕਿ ਇਕ ਵਿਅਕਤੀ ਦੀ ਲਾਪਰਵਾਹੀ ਵੀ ਹੁਣ ਤੱਕ ਦੀ ਸਾਰੀ ਮਿਹਨਤ ਨੂੰ ਬੇਕਾਰ ਕਰ ਸਕਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਨੂੰ ਸਮਝਣਾ ਹੋਵੇਗਾ ਕਿ ਅਸੀਂ ਇਕ ਅਜਿਹੀ ਖਤਰਨਾਕ ਬੀਮਾਰੀ ਦਾ ਸਾਹਮਣਾ ਕਰ ਰਹੇ ਹਾਂ ਜਿਸ ਦੀ ਫੈਲਣ ਦੀ ਦਰ ਬਹੁਤ ਜ਼ਿਆਦਾ ਹੈ ਅਤੇ ਇਕ ਛੋਟੀ ਜਿਹੀ ਗਲਤੀ ਵੀ ਕਾਫੀ ਭਾਰੀ ਪੈ ਸਕਦੀ ਹੈ। ਅਗਰਵਾਲ ਨੇ ਦੱਸਿਆ ਹੈ ਕਿ ਦੇਸ਼ 'ਚ ਜ਼ਰੂਰੀ ਚੀਜ਼ਾਂ ਦੀ ਪੂਰਤੀ ਲਈ ਅਤੇ ਲਾਕਡਾਊਨ ਦੇ ਪੂਰੇ ਪਾਲਣ ਨੂੰ ਯਕੀਨੀ ਬਣਾਉਣ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋ ਲਗਾਤਾਰ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ।


Iqbalkaur

Content Editor

Related News