ਦਿੱਲੀ ''ਚ ਜਲਦੀ ਠੀਕ ਹੋ ਰਹੇ ਕੋਰੋਨਾ ਮਰੀਜ਼, ਰਿਕਵਰੀ ਰੇਟ ਹੋਇਆ 82.34%

Thursday, Jul 16, 2020 - 11:52 PM (IST)

ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਦਿੱਲੀ 'ਚ ਹਰ ਰੋਜ਼ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੌਰਾਨ ਦਿੱਲੀ 'ਚ ਕੋਰੋਨਾ ਮਰੀਜ਼ਾਂ ਦੀ ਰਿਕਵਰੀ ਰੇਟ 'ਚ ਵੀ ਸੁਧਾਰ ਨਜ਼ਰ ਆਇਆ ਹੈ। ਦਿੱਲੀ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 82.34 ਫ਼ੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਦਿੱਲੀ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1652 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦਿੱਲੀ 'ਚ ਹੁਣ ਤੱਕ ਕੁਲ 1,18,645 ਮਾਮਲੇ ਸਾਹਮਣੇ ਆ ਚੁੱਕੇ ਹਨ। ਦਿੱਲੀ 'ਚ ਫਿਲਹਾਲ 17,407 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ।

ਦਿੱਲੀ 'ਚ ਕੋਰੋਨਾ ਵਾਇਰਸ ਕਾਰਨ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ 58 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਹੁਣ ਤੱਕ ਕੁਲ 3545 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਦਿੱਲੀ 'ਚ ਹੁਣ ਕੋਰੋਨਾ ਡੈੱਥ ਰੇਟ 2.98 ਫ਼ੀਸਦੀ ਹੈ।

ਉਥੇ ਹੀ ਦਿੱਲੀ 'ਚ ਲਗਾਤਾਰ ਕੋਰੋਨਾ ਵਾਇਰਸ ਮਰੀਜ਼ ਠੀਕ ਵੀ ਹੋ ਰਹੇ ਹਨ। ਪਿਛਲੇ 24 ਘੰਟਿਆਂ 'ਚ 1994 ਕੋਰੋਨਾ ਵਾਇਰਸ ਦੇ ਮਰੀਜ਼ ਠੀਕ ਹੋਏ ਹਨ। ਦਿੱਲੀ 'ਚ ਹੁਣ ਤੱਕ ਕੁਲ 97,693 ਮਰੀਜ਼ ਠੀਕ ਹੋ ਚੁੱਕੇ ਹਨ। ਇਸਦੇ ਨਾਲ ਹੀ ਰਾਜਧਾਨੀ 'ਚ ਕੋਰੋਨਾ ਰਿਕਵਰੀ ਰੇਟ ਵੱਧ ਕੇ 82.34 ਫ਼ੀਸਦੀ ਹੋ ਚੁੱਕੀ ਹੈ।


Inder Prajapati

Content Editor

Related News