ਕੋਰੋਨਾ : SAARC ਦੇਸ਼ਾਂ ਨੂੰ ਬੋਲੇ ਮੋਦੀ, ਆਓ ਮਿਲ ਕੇ ਲੜੀਏ ਕੋਰੋਨਾ ਖਿਫਾਲ ਲੜਾਈ

03/15/2020 6:41:39 PM

ਨਵੀਂ ਦਿੱਲੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫ੍ਰੇਂਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ 'ਚ ਸ਼ਾਮਲ ਹੋਣ 'ਤੇ ਧੰਨਵਾਦ ਜਤਾਇਆ। ਵੀਡੀਓ ਕਾਨਫ੍ਰੇਂਸਿੰਗ 'ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿ ਸੋਲੀ, ਭੂਟਾਨ ਦੇ ਪ੍ਰਧਾਨ ਮੰਤਰੀ, ਨੇਪਾਲ ਦੇ ਪ੍ਰਧਾਨ ਮੰਤਰੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਮਾਨ ਖਾਨ ਦੇ ਪ੍ਰਤੀਨਿਧੀ ਵੀ ਇਸ 'ਚ ਸ਼ਾਮਲ ਸਨ।

PunjabKesari

ਪੀ.ਐੱਮ. ਮੋਦੀ ਨੇ ਕਿਹਾ ਕਿ ਸਾਨੂੰ ਕੋਰੋਨਾ ਤੋਂ ਘਬਰਾਉਣ ਦੀ ਨਹੀਂ ਬਲਕਿ ਉਸ ਨਾਲ ਮਿਲ ਕੇ ਲੜਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਾਰਕ ਦੇਸ਼ਾਂ ਨੂੰ ਸਾਵਧਾਨੀ ਵਰਤਨੀ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਰਕ ਦੇਸ਼ਾਂ 'ਚ 150 ਤੋਂ ਘੱਟ ਕੇਸ ਸਾਹਮਣੇ ਆਏ ਹਨ। ਭਾਰਤ 'ਚ ਕੋਰੋਨਾ ਨੂੰ ਲੈ ਕੇ ਜਾਗਰੂਕਤਾ ਅਭਿਆਨ ਚੱਲ ਰਿਹਾ ਹੈ। ਕੋਰੋਨਾ ਨੂੰ WHO ਨੇ ਮਹਾਮਾਰੀ ਐਲਾਨ ਕੀਤਾ ਹੈ। ਕੋਰੋਨਾ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਭਾਰਤ 'ਚ ਜਨਵਰੀ ਤੋਂ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਕੋਰੋਨਾ ਦੇ ਖਤਰੇ ਨੂੰ ਦੇਖਦੇ ਹੋਏ 1400 ਭਾਰਤੀਆਂ ਨੂੰ ਵੱਖ-ਵੱਖ ਦੇਸ਼ਾਂ ਤੋਂ ਲਿਆਇਆ ਗਿਆ ਹੈ।

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲੀ ਮਹਾਮਾਰੀ ਐਲਾਨ ਹੋ ਚੁੱਕੇ ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਸਾਰਕ ਦੇਸ਼ਾਂ ਨੂੰ ਸੱਦਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਾਰਕ ਦੇਸ਼ਾਂ ਦੀ ਅਗਵਾਈ 'ਚ ਇਸ ਨਾਲ ਲੜਨ ਲਈ ਇਕ ਮਜ਼ਬੂਤ ਰਣਨੀਤੀ ਬਣਾਈ ਜਾਵੇ। ਸਾਰਕ ਦੇਸ਼ਾਂ ਦੇ ਪ੍ਰਤੀਨਿਧੀਆਂ ਦੁਆਰਾ ਪ੍ਰਧਾਨ ਮੰਤਰੀ ਮੋਦੀ ਦੀ ਇਸ ਪਹਿਲ ਦੀ ਕਾਫੀ ਸਹਾਰਨਾ ਕੀਤੀ ਗਈ ।


Karan Kumar

Content Editor

Related News