ਦਿੱਲੀ ਕੈਂਸਰ ਹਸਪਤਾਲ ''ਚ 3 ਮਰੀਜ਼ ਕੋਰੋਨਾ ਪਾਜ਼ੀਟਿਵ
Friday, Apr 10, 2020 - 09:00 AM (IST)
ਨਵੀਂ ਦਿੱਲੀ-ਦੇਸ਼ ਭਰ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ 'ਚ ਸਰਕਾਰ ਵੱਲੋਂ ਸੰਚਾਲਿਤ ਦਿੱਲੀ ਸੂਬਾ ਕੈਂਸਰ ਸੰਸਥਾਨ 'ਚ ਭਰਤੀ ਕਰਵਾਏ ਗਏ 3 ਕੈਂਸਰ ਰੋਗੀਆਂ 'ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਅਧਿਕਾਰੀ ਨੇ ਦੱਸਿਆ ਹੈ ਕਿ ਇਨ੍ਹਾਂ 3 ਮਰੀਜ਼ਾਂ 'ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਕੋਰੋਨਾਵਾਇਰਸ ਦੇ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਨਫੈਕਟਡ 51 ਮਰੀਜ਼ਾਂ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਦੇ ਨਾਲ ਹੀ ਇਨਫੈਕਟਡ ਮਰੀਜ਼ਾਂ ਦੀ ਗਿਣਤੀ 720 ਤੋ ਪਾਰ ਪਹੁੰਚ ਗਈ ਹੈ। ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨਫੈਕਟਡ ਮਰੀਜ਼ਾਂ 'ਚੋਂ 430 ਲੋਕ ਨਿਜ਼ਾਮੂਦੀਨ ਮਰਕਜ਼ 'ਚ ਹੋਏ ਤਬਲੀਗੀ ਜਮਾਤ ਦੇ ਪ੍ਰੋਗਰਾਮ 'ਚ ਸ਼ਾਮਲ ਹੋਏ ਸੀ।
ਤਾਜ਼ਾ ਮਿਲੇ ਅੰਕੜੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 781 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਤੱਕ ਕੋਰੋਨਾ ਇਨਫੈਕਟਡ ਮਰੀਜ਼ਾਂ ਦੀ ਗਿਣਤੀ 6412 ਤੱਕ ਪਹੁੰਚ ਚੁੱਕੀ ਹੈ ਅਤੇ 199 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 504 ਲੋਕ ਠੀਕ ਹੋ ਗਏ ਹਨ।