ਦੇਸ਼ ਦੇ ਇਸ ਸੂਬੇ 'ਚ ਕੋਰੋਨਾ ਦੀ ਵਧੀ ਰਫਤਾਰ, ਇਕ ਦਿਨ 'ਚ 176 ਨਵੇਂ ਮਾਮਲਿਆਂ ਦੀ ਪੁਸ਼ਟੀ

04/18/2020 2:56:47 PM

ਅਹਿਮਦਾਬਾਦ-ਗੁਜਰਾਤ 'ਚ ਖਤਰਨਾਕ ਕੋਰੋਨਾਵਾਇਰਸ ਦਾ ਸੰਕਟ ਵੱਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ 176 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ 1272 ਇਨਫੈਕਟਡ ਮਾਮਲਿਆਂ ਦੀ ਗਿਣਤੀ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਕੱਲ ਸ਼ਾਮ ਤੱਕ 7 ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 48 ਤੱਕ ਪਹੁੰਚ ਚੁੱਕੀ ਹੈ ਜਦਕਿ ਸੂਬੇ 'ਚ 88 ਮਰੀਜ਼ ਠੀਕ ਵੀ ਹੋ ਚੁੱਕੇ ਹਨ।

PunjabKesari

ਗੁਜਰਾਤ ਦੇ ਸਿਹਤ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ (ਸ਼ੁੱਕਰਵਾਰ) ਸ਼ਾਮ 6 ਵਜੇ ਤੋਂ ਲੈ ਕੇ ਹੁਣ ਤੱਕ ਕੋਰੋਨਾਵਾਇਰਸ ਦੇ ਇਨਫੈਕਟਡ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ 'ਚ 176 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ , ਉਸ 'ਚ 143 ਇਕੱਲੇ ਅਹਿਮਦਾਬਾਦ ਤੋਂ ਹੀ ਹਨ। ਇਸ ਤੋਂ ਇਲਾਵਾ 13 ਸੂਰਤ, 13 ਵਡੋਦਰਾ, 2 ਰਾਜਕੋਟ, 2 ਭਾਵਨਗਰ ਤੋਂ ਇਲਾਵਾ ਆਨੰਦ, ਭਰੂਚ ਅਤੇ ਪੰਚਮਹਿਲ 'ਚ 1-1 ਮਾਮਲਾ ਸਾਹਮਣੇ ਆਇਆ ਹੈ। 

ਕੋਰੋਨਾਵਾਇਰਸ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਨਾਲ ਹੀ ਗੁਜਰਾਤ 6ਵਾਂ ਸੂਬਾ ਬਣ ਗਿਆ ਹੈ, ਜਿੱਥੇ ਕੋਰੋਨਾ ਦੇ ਮਾਮਲੇ 1000 ਪਾਰ ਪਹੁੰਚ ਚੁੱਕੇ ਹਨ। ਸਿਹਤ ਵਿਭਾਗ ਦੀ ਸਕੱਤਰ ਜਯੰਤੀ ਰਵੀ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਹੁਣ ਤੱਕ ਇਨਫੈਕਸ਼ਨ ਨਾਲ 7 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 48 ਤੱਕ ਪਹੁੰਚ ਚੁੱਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਗੁਜਰਾਤ ਤੋਂ ਪਹਿਲਾਂ 5 ਹੋਰ ਸੂਬੇ ਵੀ ਕੋਰੋਨਾ ਦੇ ਮਾਮਲੇ ਇਕ ਹਜ਼ਾਰ ਤੋਂ ਪਾਰ ਹੋ ਚੁੱਕੇ ਹਨ। ਮਹਾਰਾਸ਼ਟਰ (3323), ਦਿੱਲੀ (1707), ਤਾਮਿਲਨਾਡੂ (1323), ਰਾਜਸਥਾਨ (1229) ਅਤੇ ਮੱਧ ਪ੍ਰਦੇਸ਼ (1310) ਤੱਕ ਪਹੁੰਚ ਚੁੱਕੀ ਹੈ। ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਦੇ ਇਨਫੈਕਟਡ ਮਾਮਲਿਆਂ ਦੀ ਗਿਣਤੀ 14 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ ਜਦਕਿ 480 ਤੱਕ ਮ੍ਰਿਤਕਾਂ ਦੀ ਗਿਣਤੀ ਪਹੁੰਚ ਚੁੱਕੀ ਹੈ। 


Iqbalkaur

Content Editor

Related News