ਦਿੱਲੀ ''ਚ ਕੋਰੋਨਾ ਦਾ ਕਹਿਰ ਜਾਰੀ, 28,867 ਨਵੇਂ ਮਾਮਲੇ ਆਏ ਸਾਹਮਣੇ

Friday, Jan 14, 2022 - 12:00 AM (IST)

ਦਿੱਲੀ ''ਚ ਕੋਰੋਨਾ ਦਾ ਕਹਿਰ ਜਾਰੀ, 28,867 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ-ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਅੱਜ ਇਥੇ 28 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ, 'ਦਿੱਲੀ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 28,867 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ ਕੋਰੋਨਾ ਨਾਲ 31 ਲੋਕਾਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।

ਇਹ ਵੀ ਪੜ੍ਹੋ : BSF ਹੱਥ ਲੱਗੀ ਵੱਡੀ ਸਫ਼ਲਤਾ, ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ ਤੋਂ ਫੜੀ 6.5 ਕਰੋੜ ਰੁਪਏ ਦੀ ਹੈਰੋਇਨ

ਦਿੱਲੀ 'ਚ ਇਸ ਸਮੇਂ 94,610 ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦਿੱਲੀ 'ਚ ਸਕਾਰਾਤਮਕਤਾ ਦਰ ਵਧ ਕੇ 29.21 ਫੀਸਦੀ ਪਹੁੰਚ ਗਈ ਹੈ। ਕੋਰੋਨਾ ਨਾਲ ਹੁਣ ਤੱਕ 25,271 ਮੌਤਾਂ ਹੋ ਚੁੱਕੀਆਂ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਦਿੱਲੀ 'ਚ ਫਿਲਹਾਲ ਲਾਕਡਾਊਨ ਲਾਉਣ ਦੀ ਕੋਈ ਯੋਜਨਾ ਨਹੀਂ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 470 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਉਨ੍ਹਾਂ ਨੇ ਕਿਹਾ ਕਿ ਕੋਵਿਡ ਮਾਮਲਿਆਂ 'ਚ ਕਮੀ ਆਉਣ ਤੋਂ ਬਾਅਦ ਅਸੀਂ ਲਾਈਆਂ ਗਈਆਂ ਪਾਬੰਦੀਆਂ ਨੂੰ ਵੀ ਜਲਦ ਹਟਾ ਦੇਵਾਂਗੇ। ਮਹਾਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜੇ ਦਾ ਵਿਸ਼ਲੇਸ਼ਣ ਮੁਤਾਬਕ, ਜਾਨ ਗੁਆਉਣ ਵਾਲਿਆਂ 'ਚ ਜ਼ਿਆਦਾਤਰ ਉਹ ਲੋਕ ਹਨ ਜਿਨ੍ਹਾਂ ਨੂੰ ਹੋਰ ਬੀਮਾਰੀਆਂ ਵੀ ਸਨ। ਰਾਸ਼ਟਰੀ ਰਾਜਧਾਨੀ 'ਚ ਇਸ ਮਹੀਨੇ ਦੇ ਪਹਿਲੇ 12 ਦਿਨਾਂ 'ਚ 133 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਪੰਜ ਮਹੀਨਿਆਂ 'ਚ 54 ਲੋਕਾਂ ਦੀ ਮੌਤ ਹੋਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News