ਮਹਾਰਾਸ਼ਟਰ : ਮੁੰਬਈ ''ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, 24 ਘੰਟਿਆਂ ''ਚ ਸਾਹਮਣੇ ਆਏ 6,347 ਨਵੇਂ ਮਾਮਲੇ
Saturday, Jan 01, 2022 - 08:08 PM (IST)
ਨੈਸ਼ਨਲ ਡੈਸਕ-ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਅਤੇ ਓਮੀਕ੍ਰੋਨ ਦੇ ਵਧਦੇ ਕੇਸਾਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਮੁੰਬਈ 'ਚ ਅੱਜ ਕੋਰੋਨਾ ਦੇ 6,347 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਮਹਾਮਾਰੀ ਨਾਲ ਇਕ ਮਰੀਜ਼ ਦੀ ਮੌਤ ਹੋ ਗਈ ਜਦਕਿ 451 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।ਸੂਬੇ 'ਚ ਬੀਤੇ ਦਿਨ ਸਾਹਮਣੇ ਆਏ 5712 ਇਨਫੈਕਟਿਡਾਂ 'ਚ ਕੋਰੋਨਾ ਦੇ ਕੋਈ ਵੀ ਲੱਛਣ ਨਹੀਂ ਦਿਖਾਈ ਦਿੱਤੇ। ਸਿਹਤ ਵਿਭਾਗ ਨੇ ਇਹ ਅੰਕੜੇ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਸੂਬਿਆਂ ਨੂੰ ਲਿਖਿਆ ਪੱਤਰ, ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਿਹਤ ਵਿਭਾਗ ਨੇ ਦੱਸਿਆ ਕਿ ਮੁੰਬਈ 'ਚ ਇਸ ਵੇਲੇ ਕੁੱਲ 22,334 ਐਕਟੀਵ ਕੇਸ ਹਨ। ਕੁੱਲ਼ ਰਿਕਵਰੀ ਮਾਮਲਿਆਂ ਦੀ ਗੱਲ ਕਰੀਏ ਤਾਂ 7,50,158 ਲੋਕ ਕੋਵਿਡ-19 ਨਾਲ ਠੀਕ ਹੋ ਚੁੱਕੇ ਹਨ। ਬੀਤੇ ਦਿਨ ਸ਼ਹਿਰ 'ਚ ਕੋਰੋਨਾ ਦੇ ਕੁੱਲ 5,631 ਨਵੇਂ ਮਾਮਲੇ ਸਾਹਮਣੇ ਆਏ ਸਨ। ਦੱਸ ਦੇਈਏ ਕਿ ਦੇਸ਼ 'ਚ ਓਮੀਕ੍ਰੋਨ ਦੇ ਕੇਸ 1431 ਪਾਰ ਹੋ ਗਏ ਹਨ। ਮਹਾਰਾਸ਼ਟਰ 'ਚ ਕੁੱਲ 10 ਮੰਤਰੀ ਅਤੇ 20 ਤੋਂ ਜ਼ਿਆਦਾ ਵਿਧਾਇਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ :ਮਹਿੰਦਰਾ ਦੀ ਕੁੱਲ ਵਿਕਰੀ ਦਸੰਬਰ 'ਚ 11 ਫੀਸਦੀ ਵਧੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।