ਦੇਸ਼ ’ਚ ਘਟੀ ਕੋਰੋਨਾ ਦੀ ਰਫ਼ਤਾਰ, ਪਿਛਲੇ 24 ਘੰਟਿਆਂ ’ਚ 10,197 ਨਵੇਂ ਮਾਮਲੇ ਆਏ ਸਾਹਮਣੇ

Wednesday, Nov 17, 2021 - 11:09 AM (IST)

ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਵਾਇਰਸ ਦਾ ਪ੍ਰਕੋਪ ਹੁਣ ਪਹਿਲਾਂ ਅਨੁਸਾਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 10 ਹਜ਼ਾਰ 197 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 301 ਲੋਕਾਂ ਦੀ ਮੌਤ ਹੋ ਗਈ। ਦੇਸ਼ ’ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ ਇਕ ਲੱਖ 28 ਹਜ਼ਾਰ 555 ਹੈ। ਵੱਡੀ ਗੱਲ ਇਹ ਹੈ ਕਿ 527 ਦਿਨਾਂ ਬਾਅਦ ਦੇਸ਼ ’ਚ ਸਭ ਤੋਂ ਘੱਟ ਸਰਗਰਮ ਮਾਮਲੇ ਹਨ। 

PunjabKesari

ਉੱਥੇ ਹੀ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 4 ਲੱਖ 64 ਹਜ਼ਾਰ 153 ਹੋ ਗਈ ਹੈ। ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 3 ਕਰੋੜ 38 ਲੱਖ 73 ਹਜ਼ਾਰ 890 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਉਦੋਂ ਤੱਕ ਕੋਰੋਨਾ ਵਾਇਰਸ ਰੋਕੂ ਟੀਕਿਆਂ ਦੀਆਂ 113 ਕਰੋੜ 68 ਲੱਖ 79 ਹਜ਼ਾਰ 685 ਹੋ ਗਿਆ ਹੈ। ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ’ਚ 12134 ਕੋਰੋਨਾ ਰੋਗੀ ਸਿਹਤਮੰਦ ਹੋਏ ਹਨ। ਹੁਣ ਤੱਕ 3 ਕਰੋੜ 38 ਲੱਖ 75 ਹਜ਼ਾਰ 890 ਲੋਕ ਕੋਰੋਨਾ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.28 ਫੀਸਦੀ ਹੈ। ਦੇਸ਼ ’ਚ ਪਿਛਲੇ 24 ਘੰਟਿਆਂ ’ਚ 12 ਲੱਖ 42 ਹਜ਼ਾਰ 177 ਕੋਰੋਨਾ ਟੈਸਟ ਕੀਤੇ ਗਏ ਹਨ। ਹੁਣ ਤੱਕ ਕੁੱਲ 62 ਕਰੋੜ 70 ਲੱਖ 16 ਹਜ਼ਾਰ 336 ਕੋਰੋਨਾ ਟੈਸਟ ਕੀਤੇ ਹਨ।

ਇਹ ਵੀ ਪੜ੍ਹੋ : ਵਧਦੇ ਪ੍ਰਦੂਸ਼ਣ ’ਤੇ ਹਰਿਆਣਾ ਸਰਕਾਰ ਸਖ਼ਤ, 4 ਜ਼ਿਲ੍ਹਿਆਂ ’ਚ ਬੰਦ ਕੀਤੇ ਸਕੂਲ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News