ਹੋ ਜਾਓ ਸਾਵਧਾਨ! ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ 'ਚ ਤੇਜ਼ੀ ਨਾਲ ਫੈਲ ਰਿਹਾ ਕੋਰੋਨਾ ਦਾ ਸਬ-ਵੈਰੀਐਂਟ JN.1
Thursday, Dec 21, 2023 - 10:54 AM (IST)
ਨਵੀਂ ਦਿੱਲੀ- ਦੇਸ਼ ਭਰ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਵੱਧ ਰਿਹਾ ਹੈ। ਦੇਸ਼ ਦੇ ਤਿੰਨ ਸੂਬਿਆਂ ਗੋਆ, ਕੇਰਲ ਅਤੇ ਮਹਾਰਾਸ਼ਟਰ ਵਿਚ ਨਵੇਂ ਕੋਰੋਨਾ ਵਾਇਰਸ ਵੈਰੀਐਂਟ JN.1 ਦੇ ਮਾਮਲੇ ਸਾਹਮਣੇ ਆਏ ਹਨ। ਗੋਆ ਵਿਚ JN.1 ਦੇ 19 ਮਾਮਲੇ ਸਾਹਮਣੇ ਆਏ ਹਨ, ਜਦਕਿ ਕੇਰਲ ਅਤੇ ਮਹਾਰਾਸ਼ਟਰ ਵਿਚ 1-1 ਮਾਮਲੇ ਦਾ ਪਤਾ ਲੱਗਾ ਹੈ।
ਇਹ ਵੀ ਪੜ੍ਹੋ- ਕੋਰੋਨਾ ਕਾਰਨ ਦੇਸ਼ 'ਚ ਇਕ ਵਾਰ ਫਿਰ ਵਿਗੜ ਸਕਦੇ ਹਨ ਹਾਲਾਤ, ਸਿਹਤ ਮੰਤਰੀ ਨੇ ਸੂਬਿਆਂ ਨੂੰ ਕੀਤਾ ਅਲਰਟ
ਕੀ ਕਹਿਣਾ ਹੈ ਨੀਤੀ ਆਯੋਗ ਦੇ ਮੈਂਬਰ ਡਾ. ਪਾਲ ਦਾ
ਦੱਸ ਦੇਈਏ ਕਿ ਕੋਰੋਨਾ ਦੇ ਓਮੀਕ੍ਰੋਨ ਵੈਰੀਐਂਟ ਦਾ ਹੀ ਸਬ-ਵੈਰੀਐਂਟ JN.1 ਪਿਛਲੇ ਕੁਝ ਹਫ਼ਤਿਆਂ ਵਿਚ ਸਭ ਤੋਂ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਬਣ ਗਿਆ ਹੈ। ਇਨ੍ਹਾਂ ਵਧਦੇ ਕੇਸਾਂ ਦਰਮਿਆਨ ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਵੀ. ਕੇ. ਪਾਲ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪਾਲ ਨੇ ਕਿਹਾ ਕਿ ਸੂਬਿਆਂ ਨੂੰ ਕੋਵਿਡ ਸਬੰਧੀ ਤਿਆਰੀ ਵਧਾਉਣ, ਜਾਂਚ ਵਧਾਉਣ ਅਤੇ ਨਿਗਰਾਨੀ ਸਿਸਟਮ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦੇਣਾ ਚਾਹੀਦਾ ਹੈ। ਓਧਰ ਕੇਂਦਰ ਸਰਕਾਰ ਨੇ ਦੇਸ਼ ਭਰ ਵਿਚ ਕੋਵਿਡ ਦੇ ਮਾਮਲੇ ਵਧਣ ਕਾਰਨ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚੌਕਸ ਰਹਿਣ ਨੂੰ ਕਿਹਾ ਹੈ।
ਇਹ ਵੀ ਪੜ੍ਹੋ- ਫਿਰ ਡਰਾਉਣ ਲੱਗਾ ਕੋਰੋਨਾ, ਨਵਾਂ ਵੈਰੀਐਂਟ ਸਾਹਮਣੇ ਆਉਣ ਮਗਰੋਂ ਕੇਂਦਰ ਨੇ ਜਾਰੀ ਕੀਤੀ ਐਡਵਾਈਜ਼ਰੀ
ਪਹਿਲਾ ਮਾਮਲਾ ਅਗਸਤ 'ਚ ਲਕਸਮਬਰਗ ਆਇਆ ਸਾਹਮਣੇ
ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਬਾਰੇ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦਾ ਪਹਿਲਾ ਕੇਸ ਅਗਸਤ 'ਚ ਲਕਸਮਬਰਗ 'ਚ ਪਾਇਆ ਗਿਆ ਸੀ। ਇਸ ਤੋਂ ਬਾਅਦ ਇਹ ਹੌਲੀ-ਹੌਲੀ 36 ਤੋਂ 40 ਦੇਸ਼ਾਂ 'ਚ ਫੈਲ ਗਿਆ। ਕੋਵਿਡ ਕਾਰਨ ਪਿਛਲੇ ਦੋ ਹਫ਼ਤਿਆਂ 'ਚ ਦੇਸ਼ ਅੰਦਰ 16 ਮੌਤਾਂ ਹੋਈਆਂ ਹਨ। ਇਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਕਈ ਗੰਭੀਰ ਬੀਮਾਰੀਆਂ ਸਨ। ਹਾਲ ਹੀ 'ਚ 15 ਦਸੰਬਰ ਨੂੰ ਬੈਂਗਲੁਰੂ ਦੇ ਇਕ ਨਿੱਜੀ ਹਸਪਤਾਲ 'ਚ ਕੋਰੋਨਾ ਇਨਫੈਕਸ਼ਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਬੈਂਗਲੁਰੂ 'ਚ ਕੋਰੋਨਾ ਨਾਲ 64 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8