ਨਿੱਜੀ ਹਸਪਤਾਲਾਂ 'ਚ ਕੋਰੋਨਾ ਇਲਾਜ਼ ਦੀ ਫੀਸ ਹੋਵੇ ਨਿਰਧਾਰਤ

04/30/2020 10:24:14 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਨਿੱਜੀ ਕੇ ਕਾਰਪੋਰੇਟ ਹਸਪਤਾਲਾਂ 'ਚ ਕੋਰੋਨਾ ਵਾਇਰਸ ਦੇ ਮਰੀਜ਼ ਦੇ ਇਲਾਜ਼ ਦੀ ਫੀਸ ਨਿਯਮਤ ਕਰਨ ਦੇ ਨਿਰਦੇਸ਼ ਸੰਬੰਧੀ ਪਟੀਸ਼ਨ 'ਤੇ ਕੇਂਦਰ ਸਰਕਾਰ ਤੋਂ ਐਤਵਾਰ ਨੂੰ ਜਵਾਬ ਤਲਬ ਕੀਤਾ। ਚੀਫ ਜਸਟਿਸ ਸ਼ਰਦ ਅਰਵਿੰਦ ਬੋਬਡੇ ਦੀ ਅਗਵਾਈ ਵਾਲੇ ਇਕ ਡਿਵੀਜ਼ਨ ਬੈਂਚ ਨੇ ਪੇਸ਼ੇ ਨਾਲ ਵਕੀਲ ਸਚਿਨ ਜੈਨ ਦੀ ਪਟੀਸ਼ਨ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਨੂੰ ਕਿਹਾ। ਪਟੀਸ਼ਨਕਰਤਾ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਤੇ ਕਾਰਪੋਰੇਟ ਹਸਪਤਾਲਾਂ ਨੂੰ ਅਸੀਮਤ ਛੂਟ ਦੇ ਰੱਖੀ ਹੈ ਤੇ ਕੋਰੋਨਾ ਮਰੀਜ਼ਾਂ ਤੋਂ ਇਹ ਹਸਪਤਾਲ 10 ਤੋਂ 12 ਲੱਖ ਰੁਪਏ ਤਕ ਲੈਂਦੇ ਹਨ।

Gurdeep Singh

This news is Content Editor Gurdeep Singh