ਦੇਸ਼ ’ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, ਲਗਾਤਾਰ ਦੂਜੇ ਦਿਨ ਮਾਮਲੇ 4 ਲੱਖ ਤੋਂ ਪਾਰ , 3915 ਮਰੀਜ਼ਾਂ ਦੀ ਮੌਤ

05/07/2021 10:44:41 AM

ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਦੀ ਦੂਜੀ ਲਹਿਰ ਲਗਾਤਾਰ ਕਹਿਰ ਢਾਹ ਰਹੀ ਹੈ। ਵੀਰਵਾਰ ਨੂੰ ਵੀ ਕੋਰੋਨਾ ਮਰੀਜ਼ਾਂ ਦਾ ਅੰਕੜਾ ਚਾਰ ਲੱਖ ਪਾਰ ਕਰ ਗਿਆ। ਵੀਰਵਾਰ ਨੂੰ ਦੇਸ਼ ’ਚ ਕੁਲ 4,14,188 ਨਵੇਂ ਮਾਮਲੇ ਆਏ ਅਤੇ 3915 ਮਰੀਜ਼ਾਂ ਦੀ ਮੌਤ ਹੋਈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ, ਦੇਸ਼ ’ਚ ਹੁਣ ਕੋਰੋਨਾ ਪੀੜਤਾਂ ਦੇ ਕੁਲ ਮਾਮਲੇ 2,14,91,598 ਹੋ ਗਏ ਹਨ, ਜਿਨ੍ਹਾਂ ’ਚੋਂ 1,76,12,315 ਲੋਕ ਠੀਕ ਹੋ ਚੁੱਕੇ ਹਨ। ਹੁਣ ਤਕ 2,34,083 ਮਰੀਜ਼ਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਉਥੇ ਹੀ ਕੁਲ ਸਰਗਰਮ ਮਾਮਲਿਆਂ ਦੀ ਗਿਣਤੀ 36,45,164 ਹੈ। ਦੇਸ਼ ’ਚ ਹੁਣ ਤਕ 16,49,73,058 ਲੋਕਾਂ ਨੂੰ ਕੋਰੋਨਾ ਦਾ ਟੀਕਾ ਲੱਗ ਚੁੱਕਾ ਹੈ। 

ਇਹ ਵੀ ਪੜ੍ਹੋ– ‘ਜਿਵੇਂ-ਜਿਵੇਂ ਟੈਸਟ ਦੀ ਗਿਣਤੀ ਵਧਾਈ, ਤਿਵੇਂ-ਤਿਵੇਂ ਕੋਰੋਨਾ ਦੇ ਮਾਮਲੇ ਵਧੇ’

PunjabKesari

ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲੇ 4 ਲੱਖ ਦਾ ਅੰਕੜਾ ਪਾਰ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਸ਼ ’ਚ ਕੋਰੋਨਾ ਦੇ 412,618 ਨਵੇਂ ਮਾਮਲੇ ਆਏ ਸਨ। ਉਥੇ ਹੀ 30 ਅਪ੍ਰੈਲ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਅੰਕੜਾ 4,02,351 ਸੀ। 

ਇਹ ਵੀ ਪੜ੍ਹੋ– ਕੋਰੋਨਾ ਪੀੜਤ ਪਿਓ ਦੀ ਹੋਈ ਮੌਤ, ਸਸਕਾਰ ਵੇਲੇ ਧੀ ਨੇ ਬਲਦੀ ਚਿਖ਼ਾ ’ਚ ਮਾਰੀ ਛਾਲ

ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਵਿਚਕਾਰ ਇਸ ਮਹਾਮਾਰੀ ਦੀ ਸੰਭਾਵਿਤ ਤੀਜੀ ਲਹਿਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਤਿਆਰੀਆਂ ’ਤੇ ਸਵਾਲ ਕੀਤਾ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਤੀਜੀ ਲਹਿਰ ’ਚ ਜੇਕਰ ਬੱਚੇ ਕੋਰੋਨਾ ਨਾਲ ਪੀੜਤ ਹੁੰਦੇ ਹਨ ਤਾਂ ਸਰਕਾਰ ਕੋਲ ਉਨ੍ਹਾਂ ਦੇ ਇਲਾਜ ਲਈ ਕੀ ਪਲਾਨ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਜੇਕਰ ਬੱਚੇ ਪੀੜਤ ਹੋਏ ਤਾਂ ਕੀ ਮਾਤਾ-ਪਿਤਾ ਹਸਪਤਾਲ ’ਚ ਰਹਿਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਹ ਸਵਾਲ ਵੀ ਕੀਤਾ ਕਿ ਕੀ ਅਸੀਂ ਨਵੇਂ ਗ੍ਰੈਜੁਏਟ ਡਾਕਟਰਾਂ ਅਤੇ ਨਰਸਾਂ ਦੀ ਤੀਜੀ ਲਹਿਰ ਦੌਰਾਨ ਮਦਦ ਲੈ ਸਕਦੇ ਹਾਂ।

ਇਹ ਵੀ ਪੜ੍ਹੋ– ਦਰਦਨਾਕ: ਕੋਰੋਨਾ ਪੀੜਤ ਪਿਓ ਨੇ ਮੰਗਿਆ ਪਾਣੀ ਪਰ ਮਾਂ ਨੇ ਧੀ ਨੂੰ ਰੋਕਿਆ, ਤੜਫ਼-ਤੜਫ਼ ਕੇ ਹੋਈ ਮੌਤ (ਵੀਡੀਓ)


Rakesh

Content Editor

Related News