ਕੋਰੋਨਾ ਟੀਕਾਕਰਨ : ਸਰਟੀਫਿਕੇਟਾਂ ’ਤੇ ਮੁੜ PM ਮੋਦੀ ਦੀ ਫੋਟੋ ਲਾਉਣ ਦੀ ਤਿਆਰੀ ’ਚ ਸਰਕਾਰ

Saturday, Mar 26, 2022 - 09:19 PM (IST)

ਕੋਰੋਨਾ ਟੀਕਾਕਰਨ : ਸਰਟੀਫਿਕੇਟਾਂ ’ਤੇ ਮੁੜ PM ਮੋਦੀ ਦੀ ਫੋਟੋ ਲਾਉਣ ਦੀ ਤਿਆਰੀ ’ਚ ਸਰਕਾਰ

ਨਵੀਂ ਦਿੱਲੀ-ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਹੀ ਕੇਂਦਰ ਸਰਕਾਰ ਇਨ੍ਹਾਂ ਸੂਬਿਆਂ 'ਚ ਕੋਰੋਨਾ ਟੀਕਾਕਰਨ ਸਰਟੀਫਿਕੇਟਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਫ਼ਿਰ ਤੋਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਅੱਠ ਜਨਵਰੀ ਨੂੰ ਪੰਜ ਸੂਬਿਆਂ ਉੱਤਰ ਪ੍ਰਦੇਸ਼, ਗੋਆ, ਉੱਤਰਾਖੰਡ, ਪੰਜਾਬ ਅਤੇ ਮਣੀਪੁਰ 'ਚ ਟੀਕਾਕਰਨ ਸਰਟੀਫਿਕੇਟਾਂ ਤੋਂ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੋਲੈਂਡ ਦੀ ਸਰਹੱਦ ਨੇੜੇ ਤਾਇਨਾਤ ਅਮਰੀਕੀ ਫੌਜੀਆਂ ਨੂੰ ਮਿਲਣਗੇ ਰਾਸ਼ਟਰਪਤੀ ਬਾਈਡੇਨ

ਇਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਇਨ੍ਹਾਂ ਸੂਬਿਆਂ 'ਚ ਕੋਰੋਨਾ ਟੀਕਾਕਰਨ ਸਰਟੀਫਿਕੇਟਾਂ 'ਤੇ ਪ੍ਰਧਾਨ ਮੰਤਰੀ ਦੀ ਤਸਵੀਰ ਦੀ ਛਪਾਈ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ 'ਤੇ ਫ਼ਿਰ ਤੋਂ ਸ਼ੁਰੂ ਕਰਨ ਦੀ ਇੱਛਾ ਜਤਾਈ ਹੈ। ਸੂਤਰ ਨੇ ਪੀ.ਟੀ.ਆਈ.-ਭਾਸ਼ਾ ਨੂੰ ਦੱਸਿਆ ਕਿ ਇਨ੍ਹਾਂ ਪੰਜ ਸੂਬਿਆਂ 'ਚ ਲੋਕਾਂ ਨੂੰ ਦਿੱਤੇ ਜਾ ਰਹੇ ਕੋਵਿਡ-19 ਸਰਟੀਫਿਕੇਟਾਂ 'ਚ ਪ੍ਰਧਾਨ ਮੰਤਰੀ ਦੀ ਤਸਵੀਰ ਨੂੰ ਸ਼ਾਮਲ ਕਰਨ ਲਈ ਕੋ-ਵਿਨ ਮੰਚ 'ਤੇ ਜ਼ਰੂਰੀ ਬਦਲਾਅ ਕੀਤੇ ਜਾਣਗੇ।

ਇਹ ਵੀ ਪੜ੍ਹੋ : ਅਮਰੀਕਾ ਨੇ UAE 'ਚ ਬੋਕੋ ਹਰਾਮ ਦੇ ਮੈਂਬਰਾਂ ਨੂੰ ਬਣਾਇਆ ਨਿਸ਼ਾਨਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News