ਹਰਿਆਣਾ ''ਚ ਕੋਰੋਨਾ ਪੀੜਤਾਂ ਦਾ ਅੰਕੜਾ 1500 ਤੋਂ ਪਾਰ, 19 ਮੌਤਾ

05/29/2020 5:21:57 PM

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਦੇ ਅੱਜ 31 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦਾ ਅੰਕੜਾ 1535 ਤੱਕ ਪਹੁੰਚ ਚੁੱਕਿਆ ਹੈ, ਜਿਨ੍ਹਾਂ 'ਚ 884 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਬੇ 'ਚ ਹੁਣ 632 ਸਰਗਰਮ ਮਾਮਲੇ ਹਨ, ਜਿਨ੍ਹਾਂ 'ਚ ਅਮਰੀਕਾ ਤੋਂ ਪਰਤੇ ਹਰਿਆਣਾ ਮੂਲ ਦੇ ਕੋਰੋਨਾ ਪਾਜ਼ੇਟਿਵ 21 ਲੋਕ ਸ਼ਾਮਲ ਹਨ। ਸੂਬੇ ਦੇ ਸਿਹਤ ਪਰਿਵਾਰ ਕਲਿਆਣ ਵਿਭਾਗ ਨੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਅੱਜ ਫਰੀਦਾਬਾਦ 21, ਹਿਸਾਰ 5. ਨਰਨੌਲ 3 ਅਤੇ ਨੂੰਹ ਅਤੇ ਪੰਚਕੂਲਾ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। 

ਸੂਬੇ 'ਚ ਹੁਣ ਤੱਕ 59698 ਕੋਰੋਨਾ ਸ਼ੱਕੀਆਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ ਜਿਨ੍ਹਾਂ 'ਚ 39239 ਲੋਕਾਂ ਨੇ ਕੁਆਰੰਟੀਨ ਮਿਆਦ ਪੂਰੀ ਕਰ ਲਈ ਹੈ ਅਤੇ ਬਾਕੀ 20409 ਨਿਗਰਾਨੀ 'ਚ ਹਨ। ਹੁਣ ਤੱਕ 109481 ਕੋਰੋਨਾ ਸ਼ੱਕੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚ 103683 ਨੈਗੇਟਿਵ ਅਤੇ 14 ਇਟਲੀ ਦੇ ਨਾਗਰਿਕਾਂ ਸਮੇਤ 1535 ਪਾਜ਼ੇਟਿਵ ਹਨ। ਇਸ ਤੋਂ ਇਲਾਵਾ 4263 ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। 

Iqbalkaur

This news is Content Editor Iqbalkaur