ਤਾਮਿਲਨਾਡੂ ''ਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਆਏ 3,940 ਨਵੇਂ ਮਾਮਲੇ

06/28/2020 10:46:41 PM

ਚੇਨੱਈ- ਤਾਮਿਲਨਾਡੂ 'ਚ ਕੋਰੋਨਾ ਪੀੜਤਾਂ ਦੇ ਇਕ ਦਿਨ ਵਿਚ ਰਿਕਾਰਡ 3,940 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 82,275 ਹੋ ਗਿਆ ਜਦਕਿ ਇਸ ਬੀਮਾਰੀ ਨਾਲ 54 ਹੋਰ ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਕੁੱਲ 1,079 ਹੋ ਗਈ। ਸਿਹਤ ਵਿਭਾਗ ਦੀ ਤਾਜ਼ਾ ਬੁਲੇਟਿਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 32,948 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਜਿਸ ਵਿਚੋਂ 3,940 ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋਈ। 

ਇਸ ਸਮੇਂ ਦੌਰਾਨ 1,443 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਪੂਰੇ ਸੂਬੇ ਵਿਚ 45,537 ਲੋਕ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ 35,656 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨੱਈ ਸਮੁੱਚੇ ਪ੍ਰਦੇਸ਼ ਵਿਚ ਸਭ ਤੋਂ ਵੱਡਾ ਹਾਟਸਪਾਟ ਹੈ, ਜਿੱਥੇ ਪੀੜਤਾਂ ਦੀ ਗਿਣਤੀ 53,762 ਅਤੇ ਮ੍ਰਿਤਕਾਂ ਦੀ ਗਿਣਤੀ 809 ਹੈ। ਸੂਬੇ ਵਿਚ ਕੋਰੋਨਾ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 55.34 ਫੀਸਦੀ ਹੈ ਜਦਕਿ ਮੌਤਦਰ 1.31 ਫੀਸਦੀ ਹੈ। ਇਸ ਵਿਚਕਾਰ ਸਿਹਤ ਮੰਤਰੀ ਡਾ. ਵਿਜਯਾਭਾਸਕਰ ਨੇ ਪੁੱਡੋਕੋਟਈ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਸੂਬੇ ਵਿਚ ਕਮਿਊਨਿਟੀ ਟਰਾਂਸਮਿਸ਼ਨ ਦੀ ਸਥਿਤੀ ਨਹੀਂ ਹੈ। 


Sanjeev

Content Editor

Related News