ਦੇਸ਼ ''ਚ ਕੋਰੋਨਾ ਦੇ ਇਲਾਜ ਅਧੀਨ ਮਾਮਲੇ ਘੱਟ ਕੇ 2,990 ਹੋਏ, 272 ਨਵੇਂ ਮਾਮਲੇ ਆਏ ਸਾਹਮਣੇ

Monday, Jan 15, 2024 - 11:42 AM (IST)

ਦੇਸ਼ ''ਚ ਕੋਰੋਨਾ ਦੇ ਇਲਾਜ ਅਧੀਨ ਮਾਮਲੇ ਘੱਟ ਕੇ 2,990 ਹੋਏ, 272 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦੇ 272 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇੰਫੈਕਸ਼ਨ ਦੇ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਘੱਟ ਕੇ 2,990 ਰਹਿ ਗਈ ਹੈ। ਸਿਹਤ ਮੰਤਰਾਲਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੀ ਮਿਆਦ 'ਚ ਸੰਕਰਮਣ ਨਾਲ ਕੋਈ ਮੌਤ ਨਹੀਂ ਹੋਈ। ਰੋਜ਼ਾਨਾ ਮਾਮਲਿਆਂ ਦੀ ਗਿਣਤੀ ਪਿਛਲੇ ਸਾਲ 5 ਦਸੰਬਰ ਤੱਕ ਘੱਟ ਕੇ ਦੋਹਰੇ ਅੰਕ ਤੱਕ ਆ ਗਈ ਸੀ ਪਰ ਠੰਡ ਅਤੇ ਵਾਇਰਸ ਦੇ ਨਵੇਂ ਵੈਰੀਐਂਟ ਜੇ.ਐੱਨ.1 ਕਾਰਨ ਮਾਮਲਿਆਂ 'ਚ ਤੇਜ਼ੀ ਆਈ ਹੈ।

ਇਹ ਵੀ ਪੜ੍ਹੋ : ਦਿੱਲੀ-NCR ਹਵਾ ਪ੍ਰਦੂਸ਼ਣ : ਕੇਂਦਰ ਨੇ ਪ੍ਰਦੂਸ਼ਣ ਕਰਨ ਵਾਲੇ ਵਾਹਨਾਂ 'ਤੇ ਲਗਾਈ ਰੋਕ

ਦੇਸ਼ ਭਰ 'ਚ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ 4 ਸਾਲਾਂ 'ਚ ਕੋਰੋਨਾ ਨਾਲ ਲਗਭਗ ਸਾਢੇ 4 ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵਧ ਹੋ ਗਈ ਹੈ ਅਤੇ ਇਸ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News