ਕੋਰੋਨਾ ਵਾਇਰਸ : ਗੋਆ ਸਰਕਾਰ ਵਿਸ਼ੇਸ਼ ਟੀਮ ਦਾ ਕਰੇਗੀ ਗਠਨ

Monday, Jan 27, 2020 - 10:48 AM (IST)

ਕੋਰੋਨਾ ਵਾਇਰਸ : ਗੋਆ ਸਰਕਾਰ ਵਿਸ਼ੇਸ਼ ਟੀਮ ਦਾ ਕਰੇਗੀ ਗਠਨ

ਪਣਜੀ— ਗੋਆ ਸਰਕਾਰ ਨੇ ਇੱਥੇ ਕੋਰੋਨਾ ਵਾਇਰਸ ਦੇ ਸੰਭਾਵਿਤ ਮਾਮਲਿਆਂ 'ਤੇ ਨਜ਼ਰ ਰੱਖਣ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ। ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਐਤਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਖੇਤਰਾਂ ਤੋਂ ਭਾਰਤ ਆਉਣ ਵਾਲੇ ਲੋਕਾਂ 'ਤੇ ਨਜ਼ਰ ਰੱਖੀ ਜਾਵੇਗੀ। ਰਾਣੇ ਨੇ ਕਿਹਾ,''ਗੋਆ 'ਚ ਕੋਰੋਨਾ ਵਾਇਰਸ ਦੇ ਸੰਭਾਵਿਤ ਮਾਮਲਿਆਂ 'ਤੇ ਨਜਰ ਰੱਖਣ ਲਈ ਮੈਂ ਵਿਸ਼ੇਸ਼ ਟੀਮ ਗਠਿਤ ਕਰਨ ਦਾ ਨਿਰਦੇਸ਼ ਦਿੱਤਾ ਹੈ।

ਵਾਇਰਸ ਨਾਲ ਪ੍ਰਭਾਵਿਤ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਸਮੇਤ ਸਾਰੀ ਗਤੀਵਿਧੀਆਂ 'ਤੇ ਕਰੀਬ ਨਾਲ ਨਜ਼ਰ ਰੱਖੀ ਜਾਵੇਗੀ ਅਤੇ ਇਸ ਬਾਰੇ ਰਾਜ ਦੇ ਮੁੱਖ ਸਕੱਤਰ ਨੂੰ ਸੂਚਿਤ ਕੀਤਾ ਜਾਵੇਗਾ।'' ਉਨ੍ਹਾਂ ਨੇ ਦੱਸਿਆ ਕਿ ਟੀਮ ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰੇਗੀ। ਭਾਰਤ 'ਚ ਹੁਣ ਤੱਕ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।


author

DIsha

Content Editor

Related News