ਹਰਿਆਣਾ 'ਚ ਕੋਰੋਨਾ ਦੇ 13 ਨਵੇਂ ਮਾਮਲਿਆਂ ਦੀ ਪੁਸ਼ਟੀ, 15 ਮੌਤਾਂ

05/22/2020 3:52:58 PM

ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਜ ਸੂਬੇ 'ਚ 13 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਹੁਣ ਸੂਬੇ 'ਚ ਕੋਰੋਨਾ ਪੀੜਤ ਮਾਮਲਿਆਂ ਦੀ ਗਿਣਤੀ 1043 ਤੱਕ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਗੁਰੂਗ੍ਰਾਮ 'ਚ ਇਸ ਵਾਇਰਸ ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਸੂਬੇ 'ਚ ਕੋਰੋਨਾ ਵਾਇਰਸ ਨਾਲ ਮ੍ਰਿਤਕਾਂ ਦਾ ਅੰਕੜਾ 15 ਤੱਕ ਪਹੁੰਚ ਚੁੱਕਿਆ ਹੈ। 

ਦੱਸ ਦੇਈਏ ਕਿ ਸੂਬੇ 'ਚ ਅੱਜ ਮਹਿੰਦਰਗੜ੍ਹ ਤੋਂ 10, ਫਰੀਦਾਬਾਦ, ਸਿਰਸਾ, ਰੋਹਤਕ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਸੂਬੇ 'ਚ 333 ਕੋਰੋਨਾ ਦੇ ਸਰਗਰਮ ਮਾਮਲੇ ਹਨ ਅਤੇ ਹੁਣ ਤੱਕ 695 ਮਰੀਜ਼ ਠੀਕ ਹੋ ਚੁੱਕੇ ਹਨ। 

ਦੱਸਣਯੋਗ ਹੈ ਕਿ ਦੇਸ਼ ਭਰ 'ਚ ਫੈਲੀ ਮਹਾਮਾਰੀ ਕੋਰੋਨਾਵਾਇਰਸ ਦੇ ਇਕ ਦਿਨ 'ਚ  6088 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੁੱਲ ਪੀੜਤ ਮਾਮਲਿਆਂ ਦੀ ਗਿਣਤੀ 1,18,447 ਤੱਕ ਪਹੁੰਚ ਚੁੱਕੀ ਹੈ। ਦੇਸ਼ ਭਰ ਹੁਣ 66330 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਦੌਰਾਨ 148 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 3583 ਤੱਕ ਪਹੁੰਚ ਗਿਆ ਹੈ। ਹੁਣ ਤੱਕ ਦੇਸ਼ ਭਰ 'ਚ 48533 ਲੋਕ ਠੀਕ ਵੀ ਹੋ ਕੇ ਘਰ ਜਾ ਚੁੱਕੇ ਹਨ। 


Iqbalkaur

Content Editor

Related News