ਕੋਰੋਨਾ : ਦੇਸ਼ ''ਚ 700 ਦੇ ਕਰੀਬ ਪੁੱਜੀ ਮਰੀਜ਼ਾਂ ਦੀ ਗਿਣਤੀ, 16 ਦੀ ਮੌਤ, ਮਹਾਂਰਾਸ਼ਟਰ ''ਚ ਸਭ ਤੋਂ ਵੱਧ

03/27/2020 9:38:30 AM

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 700 ਦੇ ਕਰੀਬ ਪੁੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਸ਼ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 16 ਤੱਕ ਪੁੱਜ ਗਈ ਹੈ, ਜਦੋਂ ਕਿ 80 ਨਵੇਂ ਇੰਫੈਕਟਿਡ ਮਾਮਲੇ ਸਾਹਮਣੇ ਆਏ ਹਨ, ਜਿਸ ਦੌਰਾਨ ਮਰੀਜ਼ਾਂ ਦੀ ਗਿਣਤੀ ਵੱਧ ਕੇ 694 ਹੋ ਗਈ ਹੈ।

ਇਹ ਵੀ ਪੜ੍ਹੋ : 35 ਪ੍ਰਾਈਵੇਟ ਲੈਬ ਨੂੰ ਮਿਲੀ ਕੋਰੋਨਾ ਟੈਸਟ ਦੀ ਮਨਜ਼ੂਰੀ, ਦੇਖੋ ਪੂਰੀ ਲਿਸਟ

PunjabKesari

ਦੇਸ਼ 'ਚ ਮਹਾਂਰਾਸ਼ਟਰ 'ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 125 ਕੇਸ ਸਾਹਮਣੇ ਆਏ ਹਨ ਅਤੇ 4 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਹੈ ਕਿ ਭਾਰਤ 'ਚ ਵਾਇਰਸ ਅਜੇ ਦੂਜੇ ਪੱਧਰ 'ਤੇ ਹੈ, ਹਾਲਾਂਕਿ ਇਸ ਵਾਇਰਸ ਨੂੰ ਭਾਰਤ 'ਚ ਜ਼ਿਆਦਾ ਫੈਲਣ ਤੋਂ ਰੋਕਣ ਲਈ ਇੱਥੋਂ ਦੋ ਲੋਕਾਂ ਨੂੰ ਵੀ ਕੇਂਦਰ ਅਤੇ ਸੂਬਾ ਸਰਕਾਰਾਂ ਦਾ ਸਾਥ ਦੇਣਾ ਪਵੇਗਾ। ਦੱਸਣਯੋਗ ਹੈ ਕਿ ਪੂਰੀ ਦੁਨੀਆ 'ਚ ਵਾਇਰਸ ਨਾਲ ਇੰਫੈਕਟਿਡ ਲੋਕਾਂ ਦੀ ਗਿਣਤੀ 5 ਲੱਖ, 31 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 24 ਹਜ਼ਾਰ ਤੋਂ ਵੀ ਜ਼ਿਆਦਾ ਹੈ। ਇਕ ਲੱਖ, 23 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਵਾਇਰਸ ਨੂੰ ਹਰਾਉਂਦੇ ਹੋਏ ਨਵੀਂ ਜ਼ਿੰਦਗੀ ਪਾਈ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਬਚਾਉਣ 'ਚ ਕੰਮ ਆ ਸਕਦੇ ਹਨ 5 ਫੂਡਸ

PunjabKesari

ਉੱਥੇ ਹੀ ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੀ-20 ਦੇਸ਼ਾਂ ਦੇ ਸਮੂਹ ਨੂੰ ਅਪੀਲ ਕੀਤੀ ਹੈ ਕਿ ਕੌਮਾਂਤਰੀ ਸਹਿਯੋਗ ਲਈ ਸਾਡੇ ਦ੍ਰਿਸ਼ਟੀਕੋਣ ਦੇ ਕੇਂਦਰ ਬਿੰਦੂ 'ਚ ਆਰਥਿਕ ਟੀਚਿਆਂ ਦੀ ਥਾਂ 'ਤੇ ਮਨੁੱਖ ਨੂੰ ਰੱਖਿਆ ਜਾਵੇ। ਦੱਸਣਯੋਗ ਹੈ ਕਿ ਦੇਸ਼ 'ਚ 21 ਦਿਨ ਦਾ ਲਾਕਡਾਊਨ ਹੈ ਅਤੇ ਲੋਕ ਇਹ ਸਮਝਣ ਲੱਗ ਗਏ ਹਨ ਕਿ ਇਸ 'ਚ ਉਨ੍ਹਾਂ ਦੀ ਹੀ ਭਲਾਈ ਹੈ। ਦੇਸ਼ 'ਚ ਲਾਕਡਾਊਨ ਦੇ ਦੌਰਾਨ ਮੋਦੀ ਸਰਕਾਰ ਨੇ ਗਰੀਬਾਂ, ਬਜ਼ੁਰਗਾਂ ਅਤੇ ਹੇਠਲੇ ਵਰਗ ਨੂੰ ਰਾਹਤ ਦਿੰਦੇ ਹੋਏ 1.70 ਲੱਖ ਕਰੋੜ ਰੁਪਏ ਦੀ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ' ਦਾ ਐਲਾਨ ਕੀਤਾ ਹੈ।

PunjabKesari
 


Babita

Content Editor

Related News